During the National Road Safety Week being celebrated by the Punjab Government, awareness events will be organized across the district – Deputy Commissioner
Publish Date : 17/01/2023
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਕੌਮੀ ਸੜ੍ਹਕ ਸੁਰੱਖਿਆ ਹਫਤੇ ਦੌਰਾਨ ਜਿਲ੍ਹੇ ਭਰ ਵਿੱਚ ਕਰਵਾਏ ਜਾਣਗੇ ਜਾਗਰੂਕਤਾ ਸਮਾਗਮ- ਡਿਪਟੀ ਕਮਿਸ਼ਨਰ
ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 17 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਸੜਕ ਸੁਰੱਖਿਆ ਸਪਤਾਹ
ਸੜਕੀ ਨਿਯਮਾਂ ਦੀ ਪਾਲਣਾ ਕਰਨ ਨਾਲ ਬਚਾਈਆਂ ਜਾ ਸਕਦੀਆਂ ਹਨ ਮਨੁੱਖੀ ਜਾਨਾਂ
ਤਰਨ ਤਾਰਨ , 12 ਜਨਵਰੀ
ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰ ਨਾਗਰਿਕ ਲਈ ਅਤਿ ਜ਼ਰੂਰੀ ਹੈ ਕਿਉਂਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 17 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ।
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਮਨਾਏ ਜਾਣ ਵਾਲੇ ਸੜਕ ਸੁਰੱਖਿਆ ਹਫਤੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਹਫ਼ਤੇ ਦੌਰਾਨ ਲੋਕਾਂ ਨੂੰ ਸੜਕੀ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ ।
ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਕਿਉਂਕਿ ਜੇਕਰ ਬੱਚੇ ਇਨ੍ਹਾਂ ਨਿਯਮਾਂ ਸਬੰਧੀ ਜਾਗਰੂਕ ਹੋਣਗੇ ਤਾਂ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ। ਇਸ ਤਰ੍ਹਾਂ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇਗੀ।
ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜਰੂਰੀ ਹੈ। ਇਸ ਤੋਂ ਇਲਾਵਾ ਟ੍ਰੈਫਿਕ ਲਾਈਟਾਂ ‘ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ ਅਤੇ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ ‘ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟ੍ਰੈਫਿਕ ਵਿੱਚ ਵਿਘਨ ਨਾ ਪਵੇ।
ਉਨਾਂ ਦੱਸਿਆ ਕਿ ਸੜਕ ਸੁਰੱਖਿਆ ਹਫਤੇ ਦੌਰਾਨ ਵੱਖ-ਵੱਖ ਸਕੂਲਾਂ, ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ ਅਤੇ ਹੋਰ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਵਿੱਚ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ ਇਸ ਤੋਂ ਇਲਾਵਾ ਲੋੜ ਅਨੁਸਾਰ ਅੱਖਾਂ ਦਾ ਚੈਕਅੱਪ ਕਰਨ ਲਈ ਕੈਂਪ ਵੀ ਲਗਾਏ ਜਾਣਗੇ ।
ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਕੇ ਵਾਹਨ ਚਲਾਉਣਾ ਘਾਤਕ ਸਿੱਧ ਹੋ ਸਕਦਾ ਹੈ ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।