Close

E-card issued to 2,10,582 families of district Tarn Taran Under Sarbat Seyhat Bima Yogna – Deputy Commissioner

Publish Date : 20/12/2019
dc
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਬਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲਾ ਤਰਨ ਤਾਰਨ ਦੇ 2,10,582 ਪਰਿਵਾਰਾਂ ਨੂੰ ਈ-ਕਾਰਡ ਜਾਰੀ-ਡਿਪਟੀ ਕਮਿਸ਼ਨਰ
ਪਿਛਲ਼ੇ 4 ਮਹੀਨਿਆਂ ਦੌਰਾਨ 2144 ਮਰੀਜਾਂ ਨੇ ਲਈ ਮੁਫ਼ਤ ਇਲਾਜ ਦੀ ਸਹੂਲਤ
ਤਰਨ ਤਾਰਨ, 20 ਦਸੰਬਰ:
ਪੰਜਾਬ ਸਰਕਾਰ ਵੱਲੋਂ ਨਗਦੀ ਰਹਿਤ 5 ਲੱਖ ਤੱਕ ਦੇ ਸਿਹਤ ਬੀਮਾ ਸਹੁਲਤ ਲਈ ਲਾਗੂ ਕੀਤੀ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਵਿਭਾਗ ਦੀ ਦੇਖ ਰੇਖ ਵਿਚ ਹੁਣ ਤੱਕ ਜ਼ਿਲੇ ਵਿਚ 2,10,582 ਲਾਭਪਾਤਰੀਆਂ ਪਰਿਵਾਰਾਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ ਇਸ ਸਕੀਮ ਦਾ ਲਾਭ 2,10,582 ਪਰਿਵਾਰਾਂ ਨੂੰ ਮਿਲਣਾ ਹੈ, ਜਦ ਕਿ ਪੂਰੇ ਪੰਜਾਬ ਵਿਚ ਇਸ ਸਕੀਮ ਵਿਚ 46 ਲੱਖ ਪਰਿਵਾਰ ਸ਼ਾਮਿਲ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਸਕੀਮ ਤਹਿਤ ਲਾਭਪਾਤਰੀ ਲੋਕ ਸਰਕਾਰੀ ਹਸਪਤਾਲਾਂ ਜਾਂ ਕਾਮਨ ਸਰਵਿਸ ਸੈਂਟਰਾਂ ਤੋਂ ਆਪਣੇ ਕਾਰਡ ਬਣਵਾ ਸਕਦੇ ਹਨ ਅਤੇ ਉਨਾਂ ਨੇ ਕਾਰਡ ਬਣਵਾਉਣ ਤੋਂ ਹਾਲੇ ਵੀ ਵਾਂਝੇ ਰਹੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਦੇਰੀ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਕਾਰਡ ਬਣਵਾਉਣ।ਉਨਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿਚ ਨਗਦੀ ਰਹਿਤ ਇਲਾਜ ਦੀ ਸਹੁਲਤ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਰਨ ਨੇ  ਦੱਸਿਆ ਕਿ ਪਿਛਲੇ 4 ਮਹੀਨਿਆਂ ਵਿਚ ਜਿਲੇ ਵਿਚ ਇਸ ਸਕੀਮ ਤਹਿਤ 2144 ਮਰੀਜਾਂ ਨੇ ਆਪਣਾ ਇਲਾਜ ਕਰਵਾਇਆ ਹੈ, ਜਿਨਾਂ ਵਿਚੋਂ 846 ਨੇ ਪ੍ਰਾਈਵੇਟ ਹਸਪਤਾਲਾਂ ਵਿਚੋਂ ਅਤੇ ਬਾਕੀਆਂ ਨੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਇਆ ਹੈ। 
ਇਸ ਮੌਕੇ ਉਨਾਂ ਨੇ ਜ਼ਿਲੇ ਦੇ ਸਿਹਤ ਵਿਭਾਗ ਨੂੰ ਇਸ ਸਕੀਮ ਤਹਿਤ ਬਕਾਇਆ ਰਹਿ ਗਏ ਲੋਕਾਂ ਦੇ ਕਾਰਡ ਬਣਾਉਣ ਦੇ ਕੰਮ ਵਿਚ ਤੇਜੀ ਲਿਆਉਣ ਦੇ ਨਾਲ ਨਾਲ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਬਿਨਾਂ ਦੇਰੀ ਆਪਣੇ ਕਾਰਡ ਬਣਵਾ ਲੈਣ। ਉਨਾਂ ਨੇ ਦੱਸਿਆ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਮਹੱਤਵਪੂਰਨ ਪ੍ਰੋਗਰਾਮ ਹੈ ਅਤੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਦੇਣ ਲਈ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਜੇ ਫਾਰਮ ਧਾਰਕ ਕਿਸਾਨ, ਛੋਟੇ ਵਪਾਰੀ, ਉਸਾਰੀ ਕਿਰਤੀ ਅਤੇ ਪੱਤਰਕਾਰਾਂ ਨੂੰ ਵੀ ਸ਼ਾਮਿਲ ਕੀਤਾ ਹੈ, ਜਦ ਕਿ ਭਾਰਤ ਸਰਕਾਰ ਨੇ ਇਸ ਯੋਜਨਾ ਵਿਚ 2011 ਦੀ ਆਰਥਿਕ ਜਨਗਣਨਾ ਅਨੁਸਾਰ ਹੀ ਪਰਿਵਾਰਾਂ ਨੂੰ ਸ਼ਾਮਿਲ ਕੀਤਾ ਸੀ।
ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਨੇ ਦੱਸਿਆ ਕਿ ਇਸ ਸਕੀਮ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਲੋਕ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ਤੇ ਸੰਪਰਕ ਕਰ ਸਕਦੇ ਹਨ।    
————–