Close

E.V.M demonstration center set up to raise awareness of the use of Voting machines and V.V.PAT – District Election Officer

Publish Date : 16/12/2021
DC

ਵੋਟਿੰਗ ਮਸ਼ੀਨਾਂ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਸਥਾਪਿਤ ਕੀਤੇ ਗਏ ਈ. ਵੀ. ਐਮ. ਪ੍ਰਦਰਸ਼ਨ ਕੇਂਦਰ-ਜ਼ਿਲ੍ਹਾ ਚੋਣ ਅਫ਼ਸਰ
ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਾਗਰਿਕਾਂ ਨੂੰ ਈ. ਵੀ. ਐਮ. ਅਤੇ ਵੀ. ਵੀ. ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੀ ਚਲਾਈਆਂ ਜਾਣਗੀਆਂ 4 ਮੋਬਾਇਲ ਵੈਨਾਂ
ਤਰਨ ਤਾਰਨ, 11 ਦਸੰਬਰ :
ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਵੋਟਿੰਗ ਮਸ਼ੀਨਾਂ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜਿ਼ਲ੍ਹਾ ਤਰਨ ਤਾਰਨ ਵਿੱਚ 5 ਥਾਵਾਂ ‘ਤੇ ਈ. ਵੀ. ਐਮ. ਪ੍ਰਦਰਸ਼ਨ ਕੇਂਦਰ ਸਥਾਪਿਤ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿ਼ਲ੍ਹਾ ਪੱਧਰੀ ਈ. ਵੀ. ਐਮ. ਪ੍ਰਦਰਸ਼ਨ ਸੈਂਟਰ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿੱਚ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐੱਸ. ਡੀ. ਐੱਮ. ਦਫ਼ਤਰ ਤਰਨ ਤਾਰਨ, ਪੇਂਡੂ ਵਿਕਾਸ ਭਵਨ ਤਰਨ ਤਾਰਨ, ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਪੱਟੀ ਅਤੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਖਡੂਰ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਹਨ।
ਇਸ ਤੋਂ ਇਲਾਵਾ ਜਿ਼ਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿੱਚ ਨਾਗਰਿਕਾਂ ਨੂੰ ਈ. ਵੀ. ਐਮ./ਵੀ. ਵੀ. ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ 4 ਮੋਬਾਇਲ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ, ਜੋ ਕਿ ਪਿੰਡ-ਪਿੰਡ ਜਾ ਕੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੀਆਂ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਈ. ਵੀ. ਐਮ./ਵੀ. ਵੀ. ਪੈਟ ਪ੍ਰਦਰਸ਼ਨੀ ਕੇਂਦਰਾਂ ਅਤੇ ਮੋਬਾਇਲ ਵੈਨਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੀ ਜਾਣਕਾਰੀ ਵਿੱਚ ਵਾਧਾ ਕਰਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਦਰਸ਼ਨੀ ਕੇਂਦਰਾਂ ਨੂੰ ਸਥਾਪਿਤ ਕਰਨ ਦਾ ਮੁੱਖ ਮੰਤਵ ਆਮ ਲੋਕਾਂ ਵਿੱਚ ਈ. ਵੀ. ਐੱਮ./ਵੀ. ਵੀ. ਪੈਟ ਰਾਹੀਂ ਵੋਟ ਪਾਉਣ ਦੇ ਤਰੀਕਿਆਂ ਸਬੰਧੀ ਜਾਗਰੂਕਤਾ ਫੈਲਾਉਣਾ ਹੈ।ਕੋਈ ਵੀ ਵਿਅਕਤੀ ਜੋ ਈ. ਵੀ. ਐਮ./ਵੀ. ਵੀ. ਪੈਟ ਮਸ਼ੀਨਾਂ ਰਾਹੀਂ ਵੋਟ ਪਾਉਣ ਦੇ ਤਰੀਕਿਆਂ ਦੀ ਜਾਣਕਾਰੀ ਲੈਣਾ ਚਹੁੰਦਾ ਹੈ, ਉਹ ਆਪਣੇ ਸਬੰਧਤ ਹਲਕੇ ਦੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰਾਂ ਵਿੱਚ ਸਥਾਪਿਤ ਕੀਤੇ ਗਏ ਈ. ਵੀ. ਐਮ. ਪ੍ਰਦਰਸ਼ਨੀ ਕੇਂਦਰਾਂ ਵਿਖੇ ਪਹੁੰਚ ਕੇ ਵਿਸਥਾਰ ਸਹਿਤ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।