Close

Education through digital tools is proving to be very effective in preparing for NAS – Rajesh Kumar Sharma District Education Officer

Publish Date : 06/09/2021
DEEO

ਡਿਜ਼ੀਟਲ ਸਾਧਨਾਂ ਰਾਹੀਂ ਦਿੱਤੀ ਜਾਂਦੀ ਸਿੱਖਿਆ ਨੈਸ ਦੀ ਤਿਆਰੀ ਲਈ ਬੜੀ ਪ੍ਰਭਾਵਸ਼ਾਲੀ ਸਾਬਤ ਹੋ ਰਹੀ ਹੈ – ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ

 ਤਰਨਤਾਰਨ 4 ਸਤੰਬਰ:

ਦੇਸ਼ ਭਰ ਦੇ ਸਕੂਲਾਂ ਦੀ ਵਿੱਦਿਅਕ ਗੁਣਵੱਤਾ ਤੇ ਗਤੀਵਿਧੀਆਂ ਦੇ ਮੁਲਾਂਕਣ ਲਈ ਕੇਂਦਰ ਸਰਕਾਰ ਵੱਲੋਂ 12 ਨਵੰਬਰ ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ (ਨੈਸ) ਦੀ ਤਿਆਰੀ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ‘ਚ ਮੁਹੱਈਆ ਕਰਵਾਈਆਂ ਗਈਆਂ ਡਿਜ਼ੀਟਲ ਸਹੂਲਤਾਂ ਬਹੁਤ ਕਾਰਗਾਰ ਸਿੱਧ ਹੋ ਰਹੀਆਂ ਹਨ। ਉਕਤ ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ (ਐ ਸਿੱ) ਤਰਨਤਾਰਨ ਅਤੇ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਤਰਨਤਾਰਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਰਾਜ ਦੇ ਸਰਕਾਰੀ ਸਕੂਲਾਂ ‘ਚ ਇਨਕਲਾਬੀ ਵਿਕਾਸ ਹੋਇਆ ਹੈ। ਰਾਜ ਦੇ ਸਕੂਲਾਂ ‘ਚ ਚਲਾਈ ਗਈ ਸਮਾਰਟ ਸਕੂਲ ਮੁਹਿੰਮ ਤਹਿਤ ਡਿਜ਼ੀਟਲ ਸਾਧਨਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ। ਜਿਸ ਲਈ ਰਾਜ ਦੇ ਹਰੇਕ ਸਕੂਲ ਨੂੰ ਪ੍ਰੋਜੈਕਟਰ ਮੁਹਈਆ ਕਰਵਾਏ ਗਏ ਹਨ। ਜਿੰਨ੍ਹਾਂ ਨਾਲ ਵਿਦਿਆਰਥੀਆਂ ਨੂੰ ਹਰੇਕ ਵਿਸ਼ਾ ਅਸਾਨੀ ਨਾਲ ਸਮਝ ਆ ਰਿਹਾ ਹੈ ਤੇ ਵਿੱਦਿਆ ਦੀ ਗੁਣਵੱਤਾ ‘ਚ ਬਹੁਤ ਵਾਧਾ ਹੋਇਆ। 12 ਨਵੰਬਰ ਨੂੰ ਹੋਣ ਵਾਲੀ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਲਾਨਾ, ਪ੍ਰਤੀਯੋਗੀ ਤੇ ਹੋਰਨਾਂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ ਤੇ ਕੌਮੀ ਪੱਧਰ ਦੇ ਵਜ਼ੀਫੇ ਵੀ ਪ੍ਰਾਪਤ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਕਤ ਉਪਰਾਲਿਆਂ ਸਦਕਾ ਹੀ ਰਾਜ ਦੇ ਸਰਕਾਰੀ ਸਕੂਲਾਂ ‘ਚ ਮਾਪਿਆਂ ਦਾ ਵਿਸ਼ਵਾਸ਼ ਵਧਿਆ ਹੈ ਤੇ ਹਰ ਸਾਲ ਲੱਖਾਂ ਦੀ ਗਿਣਤੀ ‘ਚ ਵਿਦਿਆਰਥੀਆਂ ਦਾ ਦਾਖਲਾ ਵਧ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਪੀ.ਜੀ.ਆਈ. ਵਾਂਗ ਨੈਸ ‘ਚ ਵੀ ਪੰਜਾਬ ਦੇਸ਼ ਭਰ ‘ਚੋਂ ਅੱਵਲ ਰਹੇਗਾ।

ਪਰਮਜੀਤ ਸਿੰਘ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਅਤੇ ਗੁਰਬਚਨ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਸੁਚੱਜੀ ਅਗਵਾਈ ‘ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਡਿਜ਼ੀਟਲ ਸਹੂਲਤਾਂ ਜਿੰਨ੍ਹਾਂ ‘ਚ ਪ੍ਰੋਜੈਕਟਰ, ਐਜੂਕੇਅਰ ਐਪ ਤੇ ਆਨਲਾਈਨ ਸ਼ਾਮਲ ਹਨ, ਦਾ ਭਰਪੂਰ ਫਾਇਦਾ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਡਿਜ਼ੀਟਲ ਸਾਧਨਾਂ ਨੇ ਵਿਦਿਅਕ ਗਤੀਵਿਧੀਆਂ ਨੂੰ ਸਰਲਤਾ ਪ੍ਰਦਾਨ ਕੀਤੀ ਹੈ ਤੇ ਵਿਦਿਆਰਥੀ ਹਰ ਸਵਾਲ ਦਾ ਜੁਆਬ ਅਸਾਨੀ ਨਾਲ ਲੱਭ ਲੈਂਦੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਦੇ ਪ੍ਰਿੰਸੀਪਲ ਵਿਜੈ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲ ਅਧਿਆਪਕਾਂ ਵੱਲੋਂ ਤਿਆਰੀ ਕੀਤੀ ਡਿਜ਼ੀਟਲ ਸਮੱਗਰੀ ਨੇ ਸਕੂਲੀ ਵਿੱਦਿਆ ਨੂੰ ਪੂਰੀ ਤਰ੍ਹਾਂ ਸਮਾਰਟ ਬਣਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨੈਸ ਦੀ ਤਿਆਰੀ ਲਈ ਸਰਕਾਰੀ ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਡਿਜ਼ੀਟਲ ਸਾਧਨਾਂ ਦਾ ਪੂਰਾ ਲਾਹਾ ਲਿਆ ਜਾ ਰਿਹਾ ਹੈ। ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਦੇ ਹਿੰਦੀ ਮਾਸਟਰ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਅਜੋਕੇ ਡਿਜ਼ੀਟਲ ਸਾਧਨਾਂ ਨੇ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ‘ਚ ਬਹੁਤ ਵਾਧਾ ਕੀਤਾ ਹੈ। ਇਨ੍ਹਾਂ ਜਰੀਏ ਵਿਦਿਆਰਥੀ ਪ੍ਰੈਕਟੀਕਲ ਰੂਪ ‘ਚ ਬਹੁਤ ਜਲਦ ਕਿਸੇ ਵੀ ਵਿਸ਼ੇ ਨੂੰ ਸਮਝ ਲੈਂਦੇ ਹਨ। ਸਤਨਾਮ ਸਿੰਘ,ਗਣਿਤ ਮਾਸਟਰ ਸਰਕਾਰੀ ਹਾਈ ਸਕੂਲ ਬੁਰਜ ਰਾਏ ਕੇ ਅਨੁਸਾਰ ਪੰਜਾਬ ਸਰਕਾਰ ਦਾ ਰਾਜ ਦੇ ਸਰਕਾਰੀ ਸਕੂਲਾਂ ‘ਚ ਡਿਜ਼ੀਟਲ ਸਾਧਨ ਮੁਹੱਈਆ ਕਰਵਾਉਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।