Close

Elderly people can dial toll free number 14567 for their problems – Civil Surgeon

Publish Date : 28/07/2021

ਬਜ਼ੁਰਗ ਆਪਣੀਆਂ ਸਮੱਸਿਆਵਾਂ ਲਈ ਟੋਲ ਫਰੀ ਨੰਬਰ 14567 ਡਾਈਲ ਕਰ ਸਕਦੇ ਹਨ-ਸਿਵਲ ਸਰਜਨ
ਸ਼ਿਕਾਇਤਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਫੀਲਡ ਰਿਸਪਾਂਸ ਅਫ਼ਸਰ ਕੀਤਾ ਤਾਇਨਾਤ
ਤਰਨ ਤਾਰਨ, 27 ਜੁਲਾਈ :
ਬਜ਼ੁਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਬਜ਼ੁਰਗ ਹੈਲਪਲਾਈਨ (ਐਲਡਰਲੀ ਲਾਈਨ) ਨੰਬਰ 14567 ਸ਼ੁਰੂ ਕੀਤਾ ਗਿਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਤਰਨ ਤਾਰਨ, ਡਾ. ਰੋਹਿਤ ਮਹਿਤਾ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ, ਇਨ੍ਹਾਂ ਦੀ ਸਾਂਭ-ਸੰਭਾਲ ਅਤੇ ਮੁਸ਼ਕਿਲਾਂ ਦਾ ਹੱਲ ਕਰਨਾ ਸਾਡੀ ਜਿੰਮੇਵਾਰੀ ਹੈ । ਉਹਨਾਂ ਦੱਸਿਆ ਕਿ ਹੁਣ ਤਰਨ ਤਾਰਨ ਜ਼ਿਲ੍ਹੇ ਦੇ ਸੀਨੀਅਰ ਸਿਟੀਜ਼ਨਾਂ ਨੂੰ ਤੁਰੰਤ ਮੱਦਦ ਪਹੁੰਚਾਉਣ ਲਈ ਬਜ਼ੁਰਗ ਹੈਲਪਲਾਈਨ ਨੰਬਰ 14567 ਸ਼ੁਰੂ ਕੀਤਾ ਗਿਆ ਹੈ । ਇਹ ਨੰਬਰ ਟੋਲ ਫ੍ਰੀ ਹੈ, ਜਿਸ ਉਪਰ ਉਹ ਕਿਸ ਵੀ ਸਮੇਂ ਕਾਲ ਕਰਕੇ ਸਮੱਸਿਆ ਦੱਸ ਸਕਦੇ ਹਨ । ਇਨ੍ਹਾਂ ਸ਼ਿਕਾਇਤਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਫੀਲਡ ਰਿਸਪਾਂਸ ਅਫ਼ਸਰ ਤਾਇਨਾਤ ਕੀਤਾ ਗਿਆ ਹੈ ।
ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਇਸ ਬਜ਼ੁਰਗ ਹੈਲਪਲਾਈਨ ਨੰਬਰ ਰਾਹੀਂ ਮਾਨਸਿਕ, ਸਰੀਰਕ ਅਤੇ ਸਮਾਜਿਕ ਤਨਾਉ ਵਰਗੀਆਂ ਸਮੱਸਿਆਵਾਂ ਨੂੰ ਬਜ਼ੁਰਗ ਸਾਂਝਾ ਕਰ ਸਕਦੇ ਹਨ । ਇਸ ਸੰਬੰਧੀ ਬਣਾਈ ਟੀਮ ਵੱਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ । ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਪ੍ਰਾਈਵੇਟ ਹਸਪਤਾਲਾਂ ਅਤੇ ਸਰਕਾਰੀ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਇਸ ਬਜ਼ੁਰਗ ਹੈਲਪਲਾਈਨ ਨੰਬਰ 14567 ਨੂੰ ਡਿਸਪਲੇ ਕੀਤਾ ਜਾਵੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ।