Close

Employment should be provided to maximum number of job card holders under Maganrega scheme: Deputy Commissioner

Publish Date : 29/04/2022

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਗਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਜਾੱਬ ਕਾਰਡ ਧਾਰਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇ-ਡਿਪਟੀ ਕਮਿਸ਼ਨਰ
ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 26 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸਕੱਤਰ ਸਿੰਘ ਬੱਲ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਰਜਤ ਗੋਪਾਲ, ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮ ਸਿੰਘ ਪੁਰੇਵਾਲ ਅਤੇ ਵੱਖ-ਵੱਖ ਬਲਾਕਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।
ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋੜਵੰਦਾਂ ਤੱਕ ਪਹੰੁਚਾਉਣ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਮਗਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਜਾੱਬ ਕਾਰਡ ਧਾਰਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇ। ਉਹਨਾਂ ਨੇ ਕਿਹਾ ਇਸ ਸਕੀਮ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਯੋਗ ਲਾਭਪਾਤਰੀਆਂ ਦੇ ਨਵੇਂ ਜਾੱਬ ਕਾਰਡ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜਿਹੜੇ ਵਿਭਾਗਾਂ ਵੱਲੋਂ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਹਾਲੇ ਤੱਕ ਵਰਤੋਂ ਸਰਟੀਫਿਕੇਟ ਨਹੀਂ ਭੇਜੇ ਗਏ, ਉਹ ਤੁਰੰਤ ਇਸ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਤਾਂ ਜੋ ਪੜਾਅਵਾਰ ਪ੍ਰਾਪਤ ਹੋਣ ਵਾਲੀਆਂ ਗਰਾਂਟਾਂ ਜਾਰੀ ਕਰਵਾਉਂਦੇ ਹੋਏ ਬਕਾਇਆ ਕੰਮਾਂ ਨੂੰ ਨੇਪਰੇ ਚੜਾਇਆ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ, ਵਣ ਮੰਡਲ, ਮਗਨਰੇਗਾ, ਡਰੇਨੇਜ਼, ਸਿੰਜਾਈ, ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ, ਜ਼ਿਲਾ ਭਲਾਈ ਵਿਭਾਗ, ਸਮਾਜਿਕ ਸੁਰੱਖਿਆ, ਖੇਤੀਬਾੜੀ, ਬਾਗਬਾਨੀ, ਕਿਰਤ ਵਿਭਾਗ ਆਦਿ ਨਾਲ ਸਬੰਧਤ ਵੱਖ ਵੱਖ ਯੋਜਨਾਵਾਂ ਤੇ ਪ੍ਰੋਜੈਕਟਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।