Close

Employment will be set up during the month of September to provide maximum employment opportunities to the unemployed.-Deputy Commissioner Tarn Taran

Publish Date : 06/08/2019
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆਂ ਕਰਵਾਉਣ ਹਿੱਤ ਸਤੰਬਰ ਮਹੀਨੇ ਦੌਰਾਨ ਲਗਾਏ ਜਾਣਗੇ ਰੋਜ਼ਗਾਰਡਿਪਟੀ ਕਮਿਸ਼ਨਰ 
ਰੋਜ਼ਗਾਰ ਮੇਲਿਆ ਦੌਰਾਨ ਜ਼ਿਲ੍ਹੇ ਦੇ ਲੱਗਭੱਗ 3500 ਬੇਰੁਜ਼ਗਾਰਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਰੋਜਗਾਰ
ਤਰਨ ਤਾਰਨ, 6 ਅਗਸਤ :
ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆਂ ਕਰਵਾਉਣ ਹਿੱਤ ਮਹੀਨਾ ਸਤੰਬਰ, 2019 ਦੌਰਾਨ ਜ਼ਿਲੇ ਵਿੱਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ  ਦੱਸਿਆ ਕਿ ਜਿਲ੍ਹਾ ਤਰਨ ਤਾਰਨ ਵਿੱਚ ਇਹ ਰੋਜ਼ਗਾਰ ਮੇਲੇ 19, 20, ਅਤੇ 24, 25, 26 ਸਤੰਬਰ ਨੂੰ ਮਾਈ ਭਾਗੋ ਕਾਲਜ ਆਫ ਨਰਸਿੰਗ, ਤਰਨ ਤਾਰਨ ਵਿਖੇ ਲਗਾਏ ਜਾਣਗੇ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ,  ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ ਬਰਾੜ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸ੍ਰੀ ਸੱਭਰਵਾਲ ਨੇ ਦੱਸਿਆ ਕਿ ਇਹਨਾਂ ਰੋਜ਼ਗਾਰ ਮੇਲਿਆ ਦੌਰਾਨ ਜ਼ਿਲ੍ਹੇ ਦੇ ਲੱਗਭੱਗ 3500 ਬੇਰੁਜ਼ਗਾਰਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾਵੇਗਾ।ਇਸ ਤੋਂ ਇਲਾਵਾ ਲੱਗਭੱਗ 3500 ਉਮੀਦਵਾਰਾਂ ਨੂੰ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਤਹਿਤ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਹਨਾਂ ਰੋਜ਼ਗਾਰ ਮੇਲਿਆਂ ਸਬੰਧੀ ਵੱਖ-ਵੱਖ ਉਦਯੋਗਿਕ ਯੂਨਿਟਾਂ, ਸਰਵਿਸ ਸੈਕਟਰ ਅਤੇ ਬੈਂਕਾ ਆਦਿ ਤੋਂ ਖਾਲੀ ਅਸਾਮੀਆਂ ਸਬੰਧੀ ਸੂਚਨਾ ਇਕੱਤਰ ਕੀਤੀ ਜਾ ਚੁੱਕੀ ਹੈ, ਜੋ ਕਿ ਆਉਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਭਰੀਆ ਜਾਣਗੀਆਂ।
ਉਹਨਾਂ ਦੱਸਿਆ ਕਿ ਮਹੀਨਾ ਜੁਲਾਈ, 2019 ਦੌਰਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਤਰਨ ਤਰਨ ਰਾਹੀਂ ਜ਼ਿਲ੍ਹੇ ਦੇ ਬਲਾਕ ਪੱਧਰ ‘ਤੇ ਲਗਾਏ ਪਲੇਸਮੈਂਟ ਕੈਂਪਾ ਦੌਰਾਨ 369 ਉਮੀਦਵਾਰਾਂ ਦੀ ਪਲੇਸਮੈਂਟ ਕਰਵਾਈ ਜਾ ਚੁੱਕੀ ਹੈ।
—————-