Close

Essay and speech competitions conducted at various government schools in the district dedicated to the 400th birth anniversary of Guru Tegh Bahadur Ji

Publish Date : 10/02/2021
ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਕਰਵਾਏ ਗਏ ਲੇਖ ਅਤੇ ਭਾਸ਼ਣ ਮੁਕਾਬਲੇ
ਤਰਨ ਤਾਰਨ, 09 ਫਰਵਰੀ : 
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਜਿਲ੍ਹੇ ‘ਚ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। 
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਤਰਨਤਾਰਨ, ਸ਼੍ਰੀ ਸਤਿਨਾਮ ਸਿੰਘ ਬਾਠ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ, ਸ਼੍ਰੀ ਸੁਸ਼ੀਲ ਕੁਮਾਰ ਤੁਲੀ ਦੀ ਸਰਪ੍ਰਸਤੀ ‘ਚ ਅੱਜ ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। 
ਇਹਨਾਂ ਵਿੱਚੋਂ ਸਸਸਸ ਕਿਰਤੋਵਾਲ, ਸਸਸਸ ਵਲਟੋਹਾ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਵੰਦਪੁਰ,ਸਪਸ ਕੋਟਲੀ ਸਰੂ ਖਾਂ, ਸਪਸ ਗਗੜੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਰਾਇਪੁਰ ਬਲੀਮ,ਸਪਸ ਦੇਸੁਵਾਲ,ਸਪਸ ਕੈਰੋਂ (ਕੰ) ਵਿਖੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਇੰਨ੍ਹਾਂ ਮੁਕਾਬਲਿਆਂ ‘ਚ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ/ਸਕੂਲ ਮੁਖੀਆਂ ਦੁਆਰਾ ਇਨਾਮ ਤਕਸੀਮ ਕੀਤੇ ਗਏ। 
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਵੰਦਪੁਰ ਵਿਖੇ ਹੋਏ ਭਾਸ਼ਣ ਮੁਕਾਬਲਿਆਂ ‘ਚ ਸ਼੍ਰੀ ਸੁਸ਼ੀਲ ਕੁਮਾਰ ਤੁਲੀ ਡੀਈਓ ਐਲੀਮੈਂਟਰੀ ਤਰਨਤਾਰਨ ਅਤੇ ਸ਼੍ਰੀ ਪਰਮਜੀਤ ਸਿੰਘ ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਇਹਨਾਂ ਮੁਕਾਬਲਿਆਂ ਚ ਗੁਰਇਕਬਾਲ ਸਿੰਘ ਜਮਾਤ ਪੰਜਵੀਂ ਪਹਿਲੇ ਸਥਾਨ ਤੇ ਸੁਖਮਨਪ੍ਰੀਤ ਕੌਰ ਜਮਾਤ ਪੰਜਵੀਂ ਨੂੰ ਦੂਸਰਾ ਸਥਾਨ ਅਤੇ ਮਨਮੀਤ ਕੌਰ ਤੀਸਰੇ ਸਥਾਨ ‘ਤੇ ਰਹੇ। ਇੰਨ੍ਹਾਂ ਮੁਕਾਬਲਿਆਂ ਦਾ ਸੰਚਾਲਨ ਗੁਰਵਿੰਦਰ ਸਿੰਘ ਸਕੂਲ ਅਧਿਆਪਕ ਨੇ ਕੀਤਾ।
ਇਸ ਮੌਕੇ ਡਿਪਟੀ ਡੀਈਓ ਸ਼੍ਰੀ ਪਰਮਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜਿੱਥੇ ਬੇਮਿਸਾਲ ਕੁਰਬਾਨੀ ਹਰ ਸਮੇਂ ਲੋਕਾਈ ਨੂੰ ਜੁਲਮ ਖਿਲਾਫ ਲੜਨ ਲਈ ਪ੍ਰੇਰਿਤ ਕਰਦੀ ਹੈ ਉੱਥੇ ਉਨ੍ਹਾਂ ਦੀ ਬਾਣੀ ਤੇ ਬਾਣਾ ਵੀ ਇਨਸਾਨੀਅਤ ਲਈ ਮਾਰਗਦਰਸ਼ਕ ਬਣੀ ਹੋਈ ਹੈ। ਜਿਸ ਕਰਕੇ ਅਜਿਹੇ ਮਹਾਨ ਗੁਰੂਆਂ ਬਾਰੇ ਨਵੀਂ ਪੀੜ੍ਹੀ ਨੂੰ ਜਾਣਕਾਰੀ ਦੇਣ ਲਈ ਸਿੱਖਿਆ ਵਿਭਾਗ ਵੱਲੋਂ ਆਯੋਜਿਤ ਕੀਤੇ ਜਾ ਰਹੇ ਸਮਾਗਮ ਬਹੁਤ ਸ਼ਲਾਘਾਯੋਗ ਹਨ। ਜਿਸ ਤਹਿਤ ਹੀ ਉਨ੍ਹਾਂ ਦੇ ਸਕੂਲ ‘ਚ ਵੀ ਗੁਰੂ ਸਾਹਿਬ ਦੀ ਫਿਲਾਸਫੀ ਨਾਲ ਜੋੜਨ ਲਈ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।