Close

Essay Competition conducted among school children under Azadi Ka Amrit Mahautsav – District Education Officer

Publish Date : 20/05/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਕੂਲੀ ਵਿਦਿਆਰਥੀਆਂ ਵਿੱਚ ਕਰਵਾਏ ਗਏ ਲੇਖ ਮੁਕਾਬਲੇ-ਜ਼ਿਲ੍ਹਾ ਸਿੱਖਿਆ ਅਫ਼ਸਰ
ਤਰਨ ਤਾਰਨ 19 ਮਈ :
ਭਾਰਤ ਸਰਕਾਰ ਅਤੇ ਮਾਣਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੁਨੀਸ਼ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਤਰਨਤਾਰਨ ਜ਼ਿਲ੍ਹੇ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ, ਜੋ ਕਿ 11 ਮਈ ਤੋਂ ਲੈ ਕੇ 08 ਅਗਸਤ ਤੱਕ ਚੱਲ ਰਿਹਾ ਹੈ । ਇਸ ਮਹਾਂਉਤਸਵ ਵਿਚ ਕੁੱਲ 9 ਈਵੈਂਟ ਕਰਵਾਏ ਜਾ ਰਹੇ ਹਨ । ਪਹਿਲਾ ਈਵੈਂਟ 11 ਮਈ ਨੂੰ ਕਰਵਾਇਆ ਗਿਆ ਸੀ ਅਤੇ ਅੱਜ ਦੂਸਰਾ ਈਵੈਂਟ ਜ਼ਿਲ੍ਹੇ ਦੇ ਸਮੂਹ ਮਿਡਲ ਹਾਈ ਅਤੇ ਸੈਕੰਡਰੀ ਸਕੂਲਾਂ ਵਿਚ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ ।
ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਅੱਜ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ । ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੀ੍ਰ ਹਰਭਗਵੰਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੀ੍ਰ ਗੁਰਬਚਨ ਸਿੰਘ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤਿ ਜ਼ਰੂਰੀ ਹਨ ।
ਉਹਨਾਂ ਜ਼ਿਲ੍ਹੇ ਦੇ ਸਮੂਹ ਅਧਿਆਪਕ ਸਹਿਬਾਨ ਨੂੰ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਕੇ ਇਹਨਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਕਿਹਾ । ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਜਾਕਰੂਕ ਇਨਸਾਨ ਬਣਾਉਣ ਲਈ ਸਮਾਜ ਦੇ ਵੱਖ ਵੱਖ ਮੁੱਦਿਆਂ ਬਾਰੇ ਪੂਰੀ ਜਾਣਕਾਰੀ ਹੋਣੀ ਚਾਹਦੀ ਹੈ । ਉਹਨਾਂ ਕਿਹਾ ਕਿ ਅੱਜ ਦੇ ਲੇਖ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਜੋ ਕਾਰਗੁਜ਼ਾਰੀ ਦਿਖਾਈ ਹੈ ਉਹ ਸੱਚਮੁੱਚ ਹੀ ਕਾਬਿਲੇ ਤਾਰੀਫ਼ ਹੈ।ਸਮੂਹ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਮਹਾਂਉਤਸਵ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।