Close

Establishment of Placement Cell for Foreign Education and Counseling at District Bureau of Employment and Business for the convenience of students and youth aspiring to study abroad

Publish Date : 25/10/2021
DBEE

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਿਖੇ ਵਿਦੇਸ਼ ਜਾ ਕੇ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਤੇ ਨੌਜਵਾਨਾਂ ਦੀ ਸਹੂਲਤ ਲਈ ਵਿਦੇਸ਼ੀ ਸਿੱਖਿਆ ਅਤੇ ਕਾਊਂਸਲਿੰਗ ਲਈ ਪਲੇਸਮੈਂਟ ਸੈਲ ਸਥਾਪਿਤ
ਟਰੈਵਲ ਏਜੰਟਾਂ ਖਿਲਾਫ ਹੋਰ ਸਖਤ ਕਾਰਵਾਈ ਕਰਨ ਲਈ ਲੋਕ ਆਪਣੀਆਂ ਸ਼ਿਕਾਇਤਾਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕੋਲ ਕਰਵਾ ਸਕਦੇ ਹਨ ਦਰਜ਼
ਤਰਨ ਤਾਰਨ, 22 ਅਕਤੂਬਰ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਵਿਦੇਸ਼ ਜਾ ਕੇ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਸਹੂਲਤ ਲਈ ਵਿਦੇਸ਼ੀ ਸਿੱਖਿਆ ਅਤੇ ਕਾਊਸਲਿੰਗ ਲਈ ਪਲੇਸਮੈਂਟ ਸੈਲ ਸਥਾਪਿਤ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਵਿਦੇਸ਼ ਭੇਜਣ ਦੇ ਬਹਾਨੇ ਭੋਲੇ ਭਾਲੇ ਲੋਕਾਂ ਨੂੰ ਧੋਖਾ ਦੇਣ ਵਾਲੇ ਟਰੈਵਲ ਏਜੰਟਾਂ ਖਿਲਾਫ ਹੋਰ ਸਖਤ ਕਾਰਵਾਈ ਕਰਨ ਲਈ ਲੋਕ ਆਪਣੀਆਂ ਸ਼ਿਕਾਇਤਾਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ. ਬੀ. ਈ. ਈ.) ਕੋਲ ਦਰਜ਼ ਕਰਵਾ ਸਕਦੇ ਹਨ।
ਉਹਨਾਂ ਦੱਸਿਆ ਕਿ ਸ਼ਿਕਾਇਤਾਂ ਨਾਲ ਨਜਿੱਠਣ ਅਤੇ ਗਲਤ ਟਰੈਵਲ ਏਜੰਟਾਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਯਕੀਨੀ ਬਣਾਉਣ ਲਈ ਡੀ.ਬੀ. ਈ. ਈ. ਨੂੰ ਇਕ ਨੋਡਲ ਏਜੰਸੀ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀ. ਬੀ. ਈ. ਈ. ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਰੋਕਥਾਮ ਐਕਟ-2012, ਪੰਜਾਬ ਟੈ੍ਰਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਐਕਟ-2014 ਰਾਹੀਂ ਵਿਦੇਸ਼ ਯਾਤਰਾ, ਵਿਦੇਸ਼ ਪੜਾਈ ਅਤੇ ਰੋਜ਼ਗਾਰ ਨਾਲ ਸਬੰਧਤ ਧੋਖਾਦੇਹੀ ਵਿਰੁੱਧ ਸ਼ਿਕਾਇਤਾਂ ਦਰਜ਼ ਕਰਨ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ।
ਰੋਜ਼ਗਾਰ ਅਧਿਕਾਰੀ ਨੇ ਦੱਸਿਆ ਕਿ ਪੀੜਤ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਆਪਣੇ ਪਛਾਣ ਪੱਤਰ ਦੇ ਨਾਲ ਡੀ. ਬੀ. ਈ. ਈ. ਕਮਰਾ ਨੰਬਰ-115 ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਤਰਨ ਤਾਰਨ, ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਜੇ ਕੋਈ ਟਰੈਵਲ ਏਜੰਟ ਬਿਨਾਂ ਲਾਇਸੈਂਸ ਜਾਂ ਮਿਆਦ ਖਤਮ ਹੋਏ ਲਾਇਸੈਂਸ ਜਾਂ ਕੋਈ ਗੈਰ-ਰਜਿਸਟਰਡ ਏਜੰਟ ਸਾਡੇ ਨੋਟਿਸ ਵਿਚ ਆਉਂਦਾ ਹੈ ਤਾਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਵਿਭਾਗ ਵਲੋਂ ਦੋਸ਼ੀ ਵਿਰੁੱਧ ਐਫ. ਆਈ. ਆਰ  ਦਰਜ ਕੀਤੀ ਜਾਵੇਗੀ। ਇਸ ਤੋਂ ਇਲਾਵਾ ਟਰੈਵਲ ਏਜੰਟਾ ਦੀ ਜਾਣਕਾਰੀ ਦੇ ਨਾਲ ਐਫ. ਆਈ. ਆਰ ਦੀਆਂ ਕਾਪੀਆਂ ਜ਼ਿਲਾ ਪ੍ਰਸ਼ਾਸ਼ਨ ਦੀ ਵੈਬਸਾਈਟ ਤੇ ਅੱਪਲੋਡ ਕੀਤੀਆਂ ਜਾਣਗੀਆਂ, ਤਾਂ ਜੋ ਦੂਜਿਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ।