Close

Exemption from Biometric verification process of beneficiaries of sarbat sehat bima yojna by Punjab Government

Publish Date : 31/03/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੀ ਬਾਇਓਮੈਟਿ੍ਰਕ ਤਸਦੀਕ  ਦੀ ਪ੍ਰਕਿਰਿਆ ਤੋਂ ਛੋਟ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਹਨ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ
ਤਰਨ ਤਾਰਨ, 31 ਮਾਰਚ :
ਰਾਜ ਦੀ ਸਿਹਤ ਏਜੰਸੀ ਨੇ ਗਰਭਵਤੀ ਔਰਤਾਂ ਦੀ ਸੁਰੱਖਿਆ ਲਈ ਸਧਾਰਨ, ਸੀਜ਼ੇਰੀਅਨ ਅਤੇ ਉੱਚ ਜੋਖਮ ਵਾਲੇ ਜਣੇਪਿਆਂ ਦੇ ਨਿਰਧਾਰਤ ਹੈਲਥ ਪੈਕੇਜ ਅਧੀਨ ਕੀਤੇ ਜਾਂਦੇ ਇਲਾਜ ਨੂੰ ਰਾਖਵੇਂਕਰਨ ਦੇ ਦਾਇਰੇ ਤੋਂ ਬਾਹਰ (ਡੀ-ਰਿਜ਼ਰਵ) ਕੀਤਾ
ਨੋਵਲ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ (ਐਸ. ਐਸ. ਬੀ. ਵਾਈ.) ਅਧੀਨ ਆਉਂਦੇ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਤੋਂ ਪਹਿਲਾਂ ਮਰੀਜ਼ਾਂ ਦੀ ਬਾਇਓਮੈਟਿ੍ਰਕ ਤਸਦੀਕ ਦੀ ਪ੍ਰਕਿਰਿਆ ਤੋਂ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਯੋਗ ਮਰੀਜ਼ਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਮਰੀਜ਼ ਦੇ ਹਸਪਤਾਲ ਵਿੱਚ ਦਾਖ਼ਲ ਜਾਂ ਡਿਸਚਾਰਜ ਹੋਣੇ ਸਮੇਂ ਉਸਦੀ ਬਾਇਓਮੀਟਿ੍ਰਕ ਤਸਦੀਕ ਕਰਨ ਦੀ ਪ੍ਰਕਿਰਿਆ ਤੋਂ ਆਰਜ਼ੀ ਤੌਰ ’ਤੇ ਛੋਟ ਦਿੱਤੀ ਗਈ ਹੈ। ਇਸ ਯੋਜਨਾ ਅਧੀਨ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਹੁਣ ਸਿਰਫ ਈ-ਕਾਰਡ ਨੰਬਰ ਦੇ ਅਧਾਰ ’ਤੇ ਕੀਤੀ ਜਾਏਗੀ। ਸਾਰੇ ਸੂਚੀਬੱਧ ਹਸਪਤਾਲਾਂ ਨੂੰ ਇਸ ਫੈਸਲੇ ਬਾਰੇ ਜਾਣੂੰ ਕਰਵਾ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੰਮ ਦੇ ਭਾਰੀ ਬੋਝ ਨੂੰ ਵੇਖਦਿਆਂ ਸੂਬਾ ਸਰਕਾਰ ਵੱਲੋਂ ਜਣੇਪੇ ਨਾਲ ਸਬੰਧਤ ਨਿਰਧਾਰਤ ਹੈਲਥ ਪੈਕੇਜਾਂ ਅਧੀਨ ਕੀਤੇ ਜਾਂਦੇ ਇਲਾਜ, ਜੋ ਕਿ ਪਹਿਲਾਂ  ਸਰਕਾਰੀ ਹਸਪਤਾਲਾਂ ਵਿੱਚ ਹੀ ਕੀਤਾ ਜਾਂਦਾ ਹੈ, ਨੂੰ ਰਾਖਵੇਂਕਰਨ ਦੇ ਦਾਇਰੇ ਤੋਂ ਬਾਹਰ (ਡੀ-ਰਿਜ਼ਰਵ) ਕੀਤਾ ਗਿਆ ਹੈ।ਇਸ ਡੀ-ਰਿਜ਼ਰਵ ਟਰੀਟਮੈਂਟ ਵਿਚ ਸਧਾਰਣ ਡਲਿਵਰੀ,ਸੀਜੇਰੀਅਨ ਡਿਲਿਵਰੀ ਅਤੇ ਉੱਚ ਜੋਖਮ ਡਲਿਵਰੀ ਆਦਿ ਸ਼ਾਮਲ ਹਨ। ਉਨਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸੁਰੱਖਿਆ ਲਈ ਇਲਾਜ ਦੀ ਇਹ ਸੁਵਿਧਾ ਹੁਣ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸੂਚੀਬੱਧ ਪ੍ਰਾਈਵੇਟ ਹਸਪਤਾਲ ਤੋਂ ਲਈ ਜਾ ਸਕਦੀ ਹੈ ਜਿਸ ਲਈ ਸਰਕਾਰੀ ਹਸਪਤਾਲ ਕੋਈ ਰੈਫਰਲ ਪ੍ਰਾਪਤ ਕਰਨ ਦੀ ਲੋੜ ਨਹੀਂ।
ਉਹਨਾਂ ਕਿਹਾ ਕਿ ਲਾਭਪਾਤਰੀ ਉਕਤ ਇਲਾਜ ਲਈ ਕਿਸੇ ਵੀ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ ਜਾ ਸਕਦੇ ਹਨ।ਇਹ ਫੈਸਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਹਨ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
————
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ ਤਰਨ ਤਾਰਨ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ “ਓਟ” ਕਲੀਨਿਕਾਂ ਵਿੱਚ ਰਜਿਸਟਰਡ ਮਰੀਜ਼ਾਂ ਨੂੰ ਦੋ ਹਫ਼ਤਿਆਂ ਦੀ ਦਵਾਈ ਘਰ ਲੈ ਜਾਣ ਦੀ ਹੋਵੇਗੀ ਆਗਿਆ-ਡਿਪਟੀ ਕਮਿਸ਼ਨਰ
ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਹੀ ਰਜਿਸਟਰਡ ਮਰੀਜ਼ਾਂ ਨੂੰ ਦਵਾਈ ਘਰ ਲੈ ਜਾਣ ਦੀ ਸਹੂਲਤ ਦੇਣ ਦੀ ਮਨਜ਼ੂਰੀ
ਤਰਨ ਤਾਰਨ, 31 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਵਾਇਰਸ ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਪੰਜਾਬ ਸਰਕਾਰ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਇਸ ਰਾਹਤ ਵਿਚ ਸਰਕਾਰ ਨੇੇ ਓਟ ਕਲੀਨਿਕ, ਸਰਕਾਰੀ ਨਸ਼ਾ ਛਡਾਊ ਕੇਂਦਰਾਂ ਅਤੇ ਲਾਇਸੰਸਸ਼ੁਦਾ ਪ੍ਰਾਇਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਹੀ ਰਜਿਸਟਰਡ ਮਰੀਜ਼ਾਂ ਨੂੰ ਦੋ ਹਫ਼ਤੇ ਦੀ ਦਵਾਈ ਘਰ ਲੈ ਜਾਣ ਦੀ ਸਹੂਲਤ ਦੇਣ ਦੀ ਮਨਜ਼ੂਰੀ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿੱਚ ਚੱਲ ਰਹੇ ਨਸ਼ਾ ਛਡਾਊ ਕੇਂਦਰ, ਓਟ ਕਲੀਨਕ ਤੇ ਲਾਇਸੰਸਸ਼ੁਦਾ ਕੇਂਦਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਕਰਫ਼ਿਊ ਤੇ ਤਾਲਾਬੰਦੀ ਦੇ ਦੌਰਾਨ ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਉਨਾਂ ਦੱਸਿਆ ਕਿ ਇਸ ਵਾਇਰਸ ਬਾਰੇ ਜਾਗਰੂਕ ਪੈਦਾ ਕਰਨ ਲਈ ਮਰੀਜ਼ਾਂ ਵਿਚ ਸਮਾਜਿਕ ਦੂਰੀ ਬਣਾਈ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਨਾਂ ਕੇਂਦਰਾਂ ਵਿੱਚ ਦਵਾਈਆਂ ਲੈਣ ਦੌਰਾਨ ਇਕ ਦੂਜੇ ਤੋਂ ਦੂਰੀ ਬਣਾਏ ਰੱਖਣ ਸਬੰਧੀ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਕਦਮ ਇਨਾਂ ਕੇਂਦਰਾਂ ਵਿੱਚ ਨਸ਼ਿਆਂ ਦੇ ਮਰੀਜ਼ਾਂ ਦੇ ਆਉਣ-ਜਾਣ ਨੂੰ ਘੱਟ ਕਰਨ ਲਈ ਚੁੱਕੇ ਗਏ ਹਨ ਤਾਂ ਜੋ ਕੋਰੋਨਾ ਵਾਇਰਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਕੇਂਦਰਾਂ ਵਿੱਚ ਆਉਣ ਸਮੇਂ ਮਰੀਜ਼ਾਂ ਨੂੰ ਕਰੋਨਾ ਵਾਇਰਸ ਅਤੇ ਇਸ ਦੇ ਰੋਕਥਾਮ ਉਪਾਆਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।
ਉਨਾਂ ਕਿਹਾ ਕਿ ਜ਼ਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸਥਿਤੀ ਵਿੱਚ ਉਨਾਂ ਨੂੰ ਲਾਜ਼ਮੀ ਤੌਰ ’ਤੇ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਉਨਾਂ ਦੇ ਸਬੰਧਤ ਨਸ਼ਾ ਛੁਡਾਊ ਕੇਂਦਰਾਂ ਤੇ “ਓਟ” ਕਲੀਨਿਕਾਂ ਵਿੱਚ ਆਉਣ ਸਬੰਧੀ ਸਹੂਲਤ ਦੇਣ ਲਈ ਜ਼ਿਲਾ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਟੋਲ ਫਰੀ ਹੈਲਪਲਾਈਨ ਨੰਬਰ 104 ਰਾਹੀਂ ਦਿਨ-ਰਾਤ ਡਾਕਟਰੀ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
————–