Close

Farmers who have not burnt paddy stubble for the last 5 years will be honored on January 11 by the district administration Tarn Taran- Deputy Commissioner

Publish Date : 15/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 11 ਜਨਵਰੀ ਨੂੰ ਕੀਤਾ ਜਾਵੇਗਾ ਸਨਮਾਨਿਤ-ਡਿਪਟੀ ਕਮਿਸ਼ਨਰ
ਹੋਰ ਕਿਸਾਨਾਂ ਵੀ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਵੇਗਾ ਪ੍ਰੇਰਿਤ
ਤਰਨ ਤਾਰਨ, 10 ਜਨਵਰੀ :
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਬਾਗਬਾਨੀ, ਮੱਛੀ ਪਾਲਣ, ਭੂਮੀ ਰੱਖਿਆ, ਪੀ. ਐਸ. ਪੀ. ਸੀ. ਐੱਲ ਅਤੇ ਪੰਜਾਬ ਮੰਡੀ ਬੋਰਡ ਦੇ ਵੱਖ-ਵੱਖ ਕੰਮਾਂ ਅਤੇ ਸਕੀਮਾਂ ਸਬੰਧੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰ ਿਸਚਿਨ ਪਾਠਕ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਪਾਲ ਸਿੰਘ ਪੰਨੂ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵ ਿਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਰੇਕ ਵਿਭਾਗ ਅੰਦਰ ਚੱਲ ਪੰਜਾਬ ਅਤੇ ਕੇਂਦਰੀ ਪ੍ਰਯੋਜਿਤ ਸਕੀਮਾਂ ਦੀ ਪ੍ਰਗਤੀ ਸਬੰਧੀ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਸਮੂਹ ਵਿਭਾਗਾਂ ਨੂੰ ਇਹਨਾਂ ਸਕੀਮਾਂ ਦੇ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਸਮੂਹ ਐਸ. ਡੀ. ਐਮਜ਼ ਨੂੰ ਕਿਹਾ ਕਿ ਉਹ ਤੁਰੰਤ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਕੋਲੋਂ ਬਕਾਇਆ ਰਹਿੰਦਾ ਮੁਆਵਜ਼ਾ ਇਕੱਠਾ ਕਰਵਾਉਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ 11 ਜਨਵਰੀ, 2024 ਨੂੰ ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ।ਕਿਸਾਨਾਂ ਨੂੰ ਸਨਮਾਨਿਤ ਕਰਨ ਵਾਲੇ ਪ੍ਰੋਗਰਾਮ ਦਾ ਸਾਰਾ ਪ੍ਰਬੰਧ ਖੇਤੀਬਾੜੀ ਵਿਭਾਗ ਵਲੋਂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸਨਮਾਨਿਤ ਕਰਨ ਨਾਲ ਕਿਸਾਨਾਂ ਦੀ ਹੌਸਲਾ ਅਫਜ਼ਾਈ ਹੋਵੇਗੀ ਅਤੇ ਇਹ ਕਿਸਾਨ ਹੋਰ ਕਿਸਾਨਾਂ ਵੀ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨਗੇ।
ਉਨ੍ਹਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਿਹਾ ਕਿ ਨਕਲੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਟੀਚੇ ਅਨੁਸਾਰ ਸੈਂਪਲ ਲਏ ਜਾਣ। ਉਨ੍ਹਾਂ ਡਿਪਟੀ ਡਾਇਰੈਕਟਰ ਡੇਅਰੀ ਅਤੇ ਡਿਪਟੀ ਡਾਇਰੈਕਟਰ ਕੇ. ਵੀ. ਕੇ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਦੁੱਧ ਟੈਸਟਿੰਗ ਕਿੱਟਾਂ ਲੋਕਾਂ ਨੂੰ ਘਰ ਬੈਠੇ ਦੁੱਧ ਟੈਸਟ ਕਰਨ ਲਈ ਦੇਣ।
ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕਿਹਾ ਕਿ ਸਾਰੀਆਂ ਸਮੱਸਿਆਵਾਂ ਦਾ ਹੱਲ ਸਹੀ ਚੈਨਲ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਿਭਾਗੀ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਬਕਾਇਆ ਕੰਮ ਟੀਚਿਆਂ ਅਨੁਸਾਰ ਸਮੇਂ ਅੰਦਰ ਮੁਕੰਮਲ ਕੀਤੇ ਜਾਣੇ ਯਕੀਨੀ ਬਣਾਏ ਜਾਣ।