Close

Farmers who set fire to paddy stubble will be fined according to the area – Deputy Commissioner

Publish Date : 03/10/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਝੋਨੇ ਦੀ ਪਰਾਲੀ ਨੰੁ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਰਕਬੇ ਦੇ ਹਿਸਾਬ ਨਾਲ ਕੀਤਾ ਜਾਵੇਗਾ ਜੁਰਮਾਨਾ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ
ਤਰਨ ਤਾਰਨ, 30 ਸਤੰਬਰ :
ਜ਼ਿਲ੍ਹੇ ਵਿੱਚ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੀ. ਆਰ ਐੱਸ. ਸੀ. ਵੱਲੋ ਭੇਜੇ ਜਾਂਦੇ ਐੱਸ. ਐੱਮ. ਐੱਸ. ਅਧੀਨ ਅੱਗ ਲੱਗਣ ਵਾਲੇ ਸਥਾਨਾਂ ‘ਤੇ ਪਹੁੰਚ ਕੇ ਤੁਰੰਤ ਕਾਰਵਾਈ ਕੀਤੀ ਜਾਵੇ।
ਉਹਨਾਂ ਕਿਹਾ ਕਿ ਕਾਰਵਾਈ ਦੋਰਾਨ ਨੋਡਲ ਅਫਸਰ ਅੱਗ ਲੱਗਣ ਵਾਲੀ ਜਗਾ੍ਹ ਦੀ ਫੋਟੋ ਅਤੇ ਨੋਟ (ਅੱਗ ਲੱਗੀ ਜਾਂ ਨਹੀ) ਤਿਆਰ ਕਰਕੇ ਲੰਬਕਾਰ ਤੇ ਵਿਤਕਾਰ ਸਮੇਤ ਰਿਪੋਰਟ 24 ਘੰਟੇ ਦੇ ਅੰਦਰ ਕਲੱਸਟਰ ਅਫਸਰ ਨੂੰ ਭੇਜੇਗਾ। ਇਸ ਮੌਕੇ ਉਹਨਾਂ ਝੋਨੇ ਦੀ ਪਰਾਲੀ ਨੰੁ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਰਕਬੇ ਦੇ ਹਿਸਾਬ ਨਾਲ ਜੁਰਮਾਨਾ ਲਗਾਉਣ ਦੀ ਵੀ ਹਦਾਇਤ ਕੀਤੀ। ਉਹਨਾਂ ਨੇ ਕਿਹਾ ਕਿ 2 ਏਕੜ ਤੱਕ 2500 ਰੁਪਏ, 2 ਤੋਂ 5 ਏਕੜ ਤੱਕ 5000 ਰੁਪਏ ਅਤੇ 5 ਏਕੜ ਤੋਂ ਉਪਰ 15000 ਰੁਪਏ ਜੁਰਮਾਨਾ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਉੱਪ-ਮੰਡਲ ਮੈਜਿਸਟਰੇਟ ਨੂੰ ਹਦਾਇਤ ਕਰਿਦਆਂ ਕਿਹਾ ਕਿ ਕੰਪੋਜਿਸ਼ਨ ਦੀ ਕਾਪੀ ਉਹਨਾਂ ਦੇ ਕੋਲ ਹੋਣੀ ਚਾਹੀਦੀ ਹੈ।ਉਹਨਾਂ ਨੇ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਫਰਦ ਵਿੱਚ ਲਾਲ ਐਂਟਰੀ ਕਰਨੀ ਯਕੀਨੀ ਬਣਾਈ ਜਾਵੇ।
ਉਹਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਤੇ ਧਾਰਾ 144 ਤਹਿਤ 188 ਦਾ ਪਰਚਾ ਦਰਜ ਕੀਤਾ ਜਾਵੇ। ਇਸ ਸਬੰਧੀ ਉਹਨਾਂ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਿਹਾ ਕਿ ਸਾਰੇ ਕਲੱਸਟਰ ਅਫਸਰਾਂ ਨੂੰ ਚਲਾਨ ਬੁੱਕਾਂ ਸਮੇਂ ਸਿਰ ਮੁਹੱਈਆ ਕਰਵਾ ਦਿੱਤੀਆਂ ਜਾਣ। ਉਹਨਾਂ ਕਲੱਸਟਰ ਅਫਸਰਾਂ ਨੂੰ ਇਹ ਵੀ ਕਿਹਾ ਕਿ ਕੰਪੋਜੀਸ਼ਨ ਦੌਰਾਨ ਇਕੱਠੀ ਹੋਈ ਰਾਸ਼ੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਲੱਗ ਖਾਤੇ ਵਿੱਚ ਜਮਾਂ ਕਰਵਾਈ ਜਾਵੇਗੀ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ, ਜ਼ਿਲ੍ਹਾ ਮਾਲ ਅਫ਼ਸਰ ਸ੍ਰ ਿਅਦਿਤਿਆ ਗੁਪਤਾ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਕੁਮਾਰ ਸ਼ਰਮਾ ਤੋਂ ਇਲਾਵਾ ਖੇਤੀਬਾੜੀ ਵਿਭਾਗ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਵੀ ਹਾਜ਼ਰ ।