Farmers will get full MSP of wheat crop – Deputy Commissioner
Publish Date : 20/04/2023
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਿਸਾਨ ਨੂੰ ਕਣਕ ਦੀ ਫਸਲ ਦੀ ਪੂਰੀ ਐਮਐਸਪੀ ਮਿਲੇਗੀ—ਡਿਪਟੀ ਕਮਿਸ਼ਨਰ
ਤਰਨ ਤਾਰਨ, 19 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਿਸ਼ੀਪਾਲ ਸਿੰਘ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਸਪ਼ਸੱਟ ਕੀਤਾ ਹੈ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਕਣਕ ਦੀ ਐਮਐਸਪੀ ਤੇ ਫਸਲ ਦੇ ਖਰਾਬੇ ਦੇ ਮੱਦੇਨਜ਼ਰ ਲਗਾਈ ਕੀਮਤ ਕਟੌਤੀ ਦਾ ਕਿਸਾਨਾਂ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਣਕ ਦੇ ਬਦਰੰਗ ਜਾਂ ਸੁੰਘੜੇ ਦਾਣਿਆਂ ਕਾਰਨ ਜ਼ੋ ਵੀ ਕੀਮਤ ਕਟੌਤੀ ਹੋਵੇਗੀ, ਉਸਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਨੂੰ 2125 ਰੁਪਏ ਦਾ ਸਰਕਾਰ ਵੱਲੋਂ ਐਲਾਣਿਆਂ ਘੱਟੋ ਘੱਟ ਭਾਅ ਮਿਲੇਗਾ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਕਿਸਾਨ ਨੂੰ ਪਹਿਲਾਂ ਤੋਂ ਕੀਮਤ ਕਟੌਤੀ ਨਾਲ ਅਦਾਇਗੀ ਮਿਲ ਗਈ ਹੋਈ ਤਾਂ ਵੀ ਉਸਦੇ ਖਾਤੇ ਵਿਚ ਵੀ ਕਟੌਤੀ ਕੀਤੀ ਰਕਮ ਭੇਜ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੀਮਤ ਕਟੌਤੀ ਸਬੰਧੀ ਕਿਸੇ ਵੀ ਘਬਰਾਹਟ ਵਿਚ ਨਾ ਆਉਣ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸੁੱਕੀ ਅਤੇ ਸਾਫ ਕਰਣ ਮੰਡੀ ਵਿਚ ਲਿਆਉਣ। ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਕੀਮਤ ਕਟੌਤੀ ਸਬੰਧੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਜੇਕਰ ਇਸ ਵਿਸੇ਼ ਸਬੰਧੀ ਕਿਸੇ ਕਿਸਾਨ ਤੋਂ ਕੋਈ ਸਿ਼ਕਾਇਤ ਮਿਲੀ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਸਰਕਾਰ ਦੀਆਂ ਏਂਜਸੀਆਂ ਵੱਲੋਂ ਖਰੀਦ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।