Close

Financial assistance of 24 crore 68 lakh 05 thousand 500 rupees given to 1,64,537 eligible beneficiaries of district Tarn Taran under pension schemes-Deputy Commissioner

Publish Date : 17/07/2023

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,64,537 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 24 ਕਰੋੜ 68 ਲੱਖ 05 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ
ਤਰਨ ਤਾਰਨ, 14 ਜੁਲਾਈ :
ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜੂਨ, 2023 ਦੌਰਾਨ ਜ਼ਿਲਾ ਤਰਨਤਾਰਨ ਦੇ 1,64,537 ਯੋਗ ਲਾਭਪਾਤਰੀਆਂ ਨੂੰ 24 ਕਰੋੜ 68 ਲੱਖ 05 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ।
ਉਹਨਾਂ ਦੱਸਿਆਂ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਜੂਨ, 2023 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,11,740 ਲਾਭਪਾਤਰੀਆਂ ਨੂੰ 16 ਕਰੋੜ 76 ਲੱਖ 10 ਹਜ਼ਾਰ ਰੁਪਏ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 27,784 ਲਾਭਪਾਤਰੀਆਂ ਨੂੰ 04 ਕਰੋੜ 16 ਲੱਖ 76 ਹਜ਼ਾਰ ਰੁਪਏ ਅਤੇ 12,277 ਆਸ਼ਰਿਤ ਬੱਚਿਆਂ ਨੂੰ 01 ਕਰੋੜ 84 ਲੱਖ 15 ਹਜ਼ਾਰ 500 ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 12,736 ਦਿਵਿਆਂਗਜਨ ਪੈਨਸ਼ਰਾਂ ਨੂੰ 1 ਕਰੋੜ 91 ਲੱਖ 04 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋ ਵੱਧ ਪੁਰਸ਼ਾਂ ਅਤੇ 58 ਸਾਲ ਤੋ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ। ਇਸ ਸਕੀਮ ਤਹਿਤ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।