Financial assistance of 25 crore 32 lakh 10 thousand 500 rupees given to 1,68,807 eligible beneficiaries of district Tarn Taran under pension schemes-Deputy Commissioner
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,68,807 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 25 ਕਰੋੜ 32 ਲੱਖ 10 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ
ਤਰਨ ਤਾਰਨ, 14 ਜੁਲਾਈ :
ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜੁਲਾਈ, 2023 ਦੌਰਾਨ ਜ਼ਿਲਾ ਤਰਨਤਾਰਨ ਦੇ 1,68,807 ਯੋਗ ਲਾਭਪਾਤਰੀਆਂ ਨੂੰ 25 ਕਰੋੜ 32 ਲੱਖ 10 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ।
ਉਹਨਾਂ ਦੱਸਿਆਂ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਜੁਲਾਈ, 2023 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,14,639 ਲਾਭਪਾਤਰੀਆਂ ਨੂੰ 17 ਕਰੋੜ 19 ਲੱਖ 58 ਹਜ਼ਾਰ 500 ਰੁਪਏ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 28,344 ਲਾਭਪਾਤਰੀਆਂ ਨੂੰ 04 ਕਰੋੜ 25 ਲੱਖ 16 ਹਜ਼ਾਰ ਰੁਪਏ ਅਤੇ 12,791 ਆਸ਼ਰਿਤ ਬੱਚਿਆਂ ਨੂੰ 01 ਕਰੋੜ 91 ਲੱਖ 86 ਹਜ਼ਾਰ 500 ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 13,033 ਦਿਵਿਆਂਗਜਨ ਪੈਨਸ਼ਰਾਂ ਨੂੰ 1 ਕਰੋੜ 95 ਲੱਖ 49 ਹਜ਼ਾਰ 500 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋ ਵੱਧ ਪੁਰਸ਼ਾਂ ਅਤੇ 58 ਸਾਲ ਤੋ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ। ਇਸ ਸਕੀਮ ਤਹਿਤ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।