Close

Financial assistance of Rs. 10 crore 26 lakh 06 thousand 750 given to eligible beneficiaries under pension schemes – Deputy Commissioner

Publish Date : 26/11/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੈਨਸ਼ਨ ਸਕੀਮਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 10 ਕਰੋੜ 26 ਲੱਖ 06 ਹਜ਼ਾਰ 750 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਂਦਾ ਹੈ 750 ਰੁਪਏ ਪ੍ਰਤੀ ਮਹੀਨਾ
ਤਰਨ ਤਾਰਨ, 26 ਨਵੰਬਰ :
        ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਅਕਤੂਬਰ, 2020 ਦੌਰਾਨ ਜ਼ਿਲਾ ਤਰਨਤਾਰਨ ਦੇ 136809 ਯੋਗ ਲਾਭਪਾਤਰੀਆਂ ਨੂੰ 10 ਕਰੋੜ 26 ਲੱਖ 06 ਹਜ਼ਾਰ 750 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ।
ਉਹਨਾਂ ਦੱਸਿਆਂ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਅਕਤੂਬਰ, 2020 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 96450 ਲਾਭਪਾਤਰੀਆਂ ਨੂੰ 4 ਕਰੋੜ 4 ਲੱਖ 73 ਹਜ਼ਾਰ 750 ਰੁਪਏ, ਵਿਧਵਾ ਪੈਨਸ਼ਨ ਅਧੀਨ 21675 ਲਾਭਪਾਤਰੀਆਂ ਨੂੰ 1 ਕਰੋੜ 62 ਲੱਖ 56 ਹਜ਼ਾਰ 250 ਰੁਪਏ, ਵਿਸ਼ੇਸ ਲੋੜਾਂ ਵਾਲੇ 10509 ਲਾਭਪਾਤਰੀਆਂ ਨੂੰ 78 ਲੱਖ 81 ਹਾਜ਼ਰ 750 ਰੁਪਏ ਅਤੇ 8175 ਆਸ਼ਰਿਤ ਬੱਚਿਆਂ ਨੂੰ 61 ਲੱਖ 31 ਹਜ਼ਾਰ 250 ਰੁਪਏ ਜਾਰੀ ਕੀਤੇ ਗਏ ਹਨ।  
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ 750 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋ ਵੱਧ ਪੁਰਸ਼ਾਂ ਅਤੇ 58 ਸਾਲ ਤੋ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਬਸ਼ਰਤੇ ਇਕੱਲੇ ਹੋਣ ‘ਤੇ 1500 ਰੁਪਏ ਅਤੇ ਦੋਨਾਂ ਦੀ ਆਮਦਨ 3000 ਰੁਪਏ ਮਹੀਨਾ ਤੋਂ ਵੱਧ ਨਹੀ ਹੋਣੀ ਚਾਹੀਦੀ।ਉਹਨਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋ 750 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। 
ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਜੋ ਕਿ ਸਕੂਲ ਵਿਚ ਪੜਦਾ ਹੋਵੇ ਅਤੇ ਉਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ।ਇਹਨਾਂ ਬੱਚਿਆਂ ਦੀ ਗਾਰਡੀਅਨ ਉਸ ਦੀ ਮਾਤਾ ਹੁੰਦੀ ਹੈ।ਜੇਕਰ ਉਸ ਦੀ ਮੌਤ ਹੋ ਜਾਵੇ ਤਾ ਉਸ ਦਾ ਗਾਰਡੀਅਨ ਨਜ਼ਦੀਕੀ ਰਿਸ਼ਤੇਦਾਰ ਬਣ ਸਕਦਾ ਹੈ।ਇਸ ਸਕੀਮ ਤਹਿਤ ਸਰਕਾਰ ਵੱਲੋ 750 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਦਾ ਹੈ।ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 750 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। 
—————-