Close

Financial assistance of Rs. 17 crore 76 lakh 93 thousand given to 1,18,462 eligible beneficiaries under pension schemes – Deputy Commissioner

Publish Date : 15/11/2021
DC

ਪੈਨਸ਼ਨ ਸਕੀਮਾਂ ਤਹਿਤ 1,18,462 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 17 ਕਰੋੜ 76 ਲੱਖ 93 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਹੁਣ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ
ਤਰਨ ਤਾਰਨ, 11 ਨਵੰਬਰ :
        ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਅਕਤੂਬਰ, 2021 ਦੌਰਾਨ ਜ਼ਿਲਾ ਤਰਨਤਾਰਨ ਦੇ 1,18,462 ਯੋਗ ਲਾਭਪਾਤਰੀਆਂ ਨੂੰ 17 ਕਰੋੜ 76 ਲੱਖ 93 ਹਜ਼ਾਰ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ।
ਉਹਨਾਂ ਦੱਸਿਆਂ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਅਕਤੂਬਰ, 2021 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 97,545 ਲਾਭਪਾਤਰੀਆਂ ਨੂੰ 14 ਕਰੋੜ 63 ਲੱਖ 17 ਹਜ਼ਾਰ 500 ਰੁਪਏ, ਦਿਵਿਆਂਗ ਵਿਅਕਤੀਆਂ ਦੀ ਪੈਨਸ਼ਨ ਦੇ 11,130 ਲਾਭਪਾਤਰੀਆਂ ਨੂੰ 01 ਕਰੋੜ 66 ਲੱਖ 95 ਹਾਜ਼ਰ ਰੁਪਏ ਅਤੇ 9787 ਆਸ਼ਰਿਤ ਬੱਚਿਆਂ ਨੂੰ 01 ਕਰੋੜ 46 ਲੱਖ 80 ਹਜ਼ਾਰ 500 ਰੁਪਏ ਜਾਰੀ ਕੀਤੇ ਗਏ ਹਨ।  
ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਮਹੀਨਾ ਜੁਲਾਈ, 2021 ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋ ਵੱਧ ਪੁਰਸ਼ਾਂ ਅਤੇ 58 ਸਾਲ ਤੋ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ।  ਇਸ ਸਕੀਮ ਤਹਿਤ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਦਾ ਹੈ। ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।