Close

First dose of Covid-19 vaccine administered to 1993 frontline health workers so far in District Tarn Taran – Deputy Commissioner

Publish Date : 01/02/2021
DC
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1993 ਫਰੰਟਲਾਈਨ ਹੈੱਲਥ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 645 ਸੈਂਪਲ ਹੋਰ
ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 930 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 50 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 30 ਜਨਵਰੀ :
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1993 ਫਰੰਟਲਾਈਨ ਹੈੱਲਥ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 645 ਸੈਂਪਲ ਹੋਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 150206 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 147186 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 594 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2151 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2030 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29 ਜਨਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 930 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 51 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। 
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 12 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 09 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਗੂਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 01 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ ।