Close

Floating Light and Sound Show will be held in village Gaggdhewal near Beas river on 22 and 23 November. The “Floating Light and Sound Show” will be from 7pm to 9pm

Publish Date : 18/11/2019
dc
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਿੰਡ ਗਗੜੇਵਾਲ ਨੇੜੇੇ ਬਿਆਸ ਦਰਿਆ ਵਿੱਚ ਹੋਵੇਗਾ 22 ਅਤੇ 23 ਨਵੰਬਰ ਨੂੰ ਹੋਵੇਗਾ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ”
ਸ਼ਾਮ 7 ਤੋਂ 9 ਵਜੇ ਦਰਮਿਆਨ ਹੋਣਗੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ”
ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਖੁੱਲਾ ਸੱਦਾ
ਤਰਨ ਤਾਰਨ, 18 ਨਵੰਬਰ : 
ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਪਿੰਡ ਗਗੜੇਵਾਲ ਨੇੜੇ ਬਿਆਸ ਦਰਿਆ ਦੇ ਪਾਣੀ ਵਿੱਚ 22 ਅਤੇ 23 ਨਵੰਬਰ ਨੂੰ ਆਪਣੀ ਕਿਸਮ ਦਾ ਪਹਿਲਾ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਕਰਾਇਆ ਜਾ ਰਿਹਾ ਹੈ। ਦੋ ਦਿਨ ਚੱਲਣ ਵਾਲੇ ਇਸ ਸ਼ੋਅ ਦੌਰਾਨ ਸ਼ਾਮ 7 ਵਜੇ ਤੋਂ 9 ਵਜੇ ਤੱਕ ਦੋ ਸ਼ੋਅ ਦਿਖਾਏ ਜਾਣਗੇ।
ਅੱਜ ਪਿੰਡ ਗਗੜੇਵਾਲ ਨੇੜੇ ਬਿਆਸ ਦਰਿਆ ਦੇ ਕਿਨਾਰੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਦੀਆਂ ਤਿਆਰੀਆਂ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਲਾਕਾ ਵਾਸੀਆਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 2 ਦਿਨ ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਉਣਗੇ।ਉਨ੍ਹਾਂ ਕਿਹਾ ਕਿ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਝਾਤ ਪਾਉਂਦਾ ਲਾਈਟ ਐਂਡ ਸਾਊਂਡ ਸ਼ੋਅ ਚਲਾਇਆ ਜਾਵੇਗਾ।ਇਸ ਦੌਰਾਨ ਰੰਗਦਾਰ ਦ੍ਰਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ ਸ਼ੋਅ ਸੰਗਤਾਂ ਨੂੰ ਮੰਤਰ ਮੁਗਧ ਕਰਨਗੇ। 
ਉਹਨਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਨੂੰ ਦੇਖਣ ਲਈ ਜ਼ਰੂਰ ਪਹੁੰਚਣ।
ਇਸ ਤੋਂ ਪਹਿਲਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਮੁਕੰਮਲ ਕੀਤੇ ਜਾਣ।ਉਨ੍ਹਾਂ ਸਬੰਧਿਤ ਬੀ. ਡੀ. ਪੀ. ਓ. ਨੂੰ ਕਿਹਾ ਕਿ ਇਸ ਸ਼ੋਅ ਸਬੰਧੀ ਪਿੰਡਾਂ ਵਿੱਚ ਮੁਨਾਦੀ ਕਰਾਈ ਜਾਵੇ ਤਾਂ ਜੋ ਸੰਗਤਾਂ ਇਸ ਅਲੌਕਿਕ ਸ਼ੋਅ ਨੂੰ ਦੇਖ ਕੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕਣ।   
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ., ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਸਿਵਲ ਸਰਜਨ ਡਾ. ਅਨੂਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
————–