Food Safety Wing inspects restaurants, dairies and milk transport vehicles: District Health Officer

ਖੁਰਾਕ ਸੁਰੱਖਿਆ ਵਿੰਗ ਵੱਲੋਂ ਰੈਸਟੋਰੈਂਟਾਂ, ਡੇਅਰੀਆਂ ਅਤੇ ਦੁੱਧ ਢੋਣ ਵਾਲੇ ਵਾਹਨਾਂ ਦਾ ਕੀਤਾ ਨਿਰੀਖਣ: ਜਿਲਾ ਸਿਹਤ ਅਫਸਰ
ਮਾਇਯੋਨੀਸ, ਦੁੱਧ, ਪਨੀਰ, ਮੈਦਾ, ਕੇਕ ਅਤੇ ਆਂਗਣਵਾੜੀਆਂ ਤੇ ਵੰਡੇ ਜਾਣ ਵਾਲੇ ਰਾਸ਼ਨ ਦੇ 9 ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਭੇਜਿਆ ਗਿਆ ਖਰੜ ਲੈਬੋਰਟਰੀ
ਤਰਨ ਤਾਰਨ, 26 ਅਗਸਤ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐਸ. ਅਤੇ ਕਮਿਸ਼ਨਰ (ਫੂਡ ਐਂਡ ਡਰੱਗਸ) ਪੰਜਾਬ ਦੀ ਰਹਿਨੁਮਾਈ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਔਲਖ ਦੀ ਦੇਖ ਰੇਖ ਹੇਠ ਜਿਲੇ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਮੰਗਲਵਾਰ ਨੂੰ ਜ਼ਿਲੇ ਦੇ ਸਰਹੱਦੀ ਕਸਬਾ ਭਿਖੀਵਿੰਡ, ਵਲਟੋਹਾ ਅਤੇ ਸਿੰਘਪੁਰਾ ਵਿਖੇ ਡੇਅਰੀਆਂ, ਦੁੱਧ ਢੋਣ ਵਾਲੇ ਵਾਹਨਾ ਅਤੇ ਰੈਸਟੋਰੈਂਟਾ ਦੀ ਜਾਂਚ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿਹਤ ਅਫਸਰ ਡਾ. ਸਖਬੀਰ ਕੌਰ ਨੇ ਦੱਸਿਆ ਕਿ ਜ਼ਿਲੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਇਸੇ ਲੜੀ ਤਹਿਤ ਵਿੰਗ ਵੱਲੋਂ ਡੇਅਰੀਆਂ, ਦੁੱਧ ਢੋਣ ਵਾਲੇ ਵਾਹਨਾ, ਰੈਸਟੋਰੈਂਟਾਂ ਅਤੇ ਆਂਗਣਵਾੜੀਆਂ ਵਿਖੇ ਵੰਡੇ ਜਾਣ ਵਾਲੇ ਰਾਸ਼ਨ ਦੀ ਜਾਂਚ ਕੀਤੀ ਗਈ।
ਉਹਨਾਂ ਕਿਹਾ ਕਿ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਡੇਅਰੀ ਮਾਲਕ, ਹਲਵਾਈ, ਰੈਸਟੋਰੈਂਟ, ਢਾਬੇ ਜਾਂ ਫਿਰ ਰੇਹੜੀਆਂ ਵਾਲੇ ਘੱਟੀਆ ਪੱਧਰ ਦਾ ਸਮਾਨ ਵੇਚਦੇ ਪਾਏ ਗਏ, ਤਾਂ ਉਸ ਵਿਰੁੱਧ ਢੁਕਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਿੱਖੀਵਿੰਡ, ਵਲਟੋਹਾ ਅਤੇ ਸਿੰਘਪੁਰਾ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਂਚ ਕੀਤੀ ਗਈ।
ਉਨ੍ਹਾਂ ਕਿਹਾ ਵਿਭਾਗ ਦੀ ਟੀਮ ਵੱਲੋਂ ਡੇਅਰੀਆਂ, ਦੁੱਧ ਢੋਣ ਵਾਲੇ ਵਾਹਨਾ, ਰੈਸਟੋਰੈਂਟਾਂ, ਬੇਕਰੀਆਂ ਅਤੇ ਆਂਗਣਵਾੜੀਆਂ ਵਿਖੇ ਵੰਡੇ ਜਾਣ ਵਾਲੇ ਰਾਸ਼ਨ ਦਾ ਨਿਰੀਖਣ ਕੀਤਾ ਗਿਆ। ਉਹਨਾਂ ਦੱਸਿਆ ਕਿ ਖੁਰਾਕ ਸੁਰੱਖਿਆ ਵਿੰਗ ਵੱਲੋਂ ਦੁੱਧ, ਪਨੀਰ, ਮੈਦਾ, ਕੇਕ, ਮਾਇਯੋਨੀਸ, ਕੇਕ ਅਤੇ ਆਂਗਣਵਾੜੀਆਂ ਤੇ ਵੰਡੇ ਜਾਣ ਵਾਲੇ ਰਾਸ਼ਨ ਦੇ 9 ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਖਰੜ ਲੈਬੋਰਟਰੀ ਵਿਖੇ ਭੇਜੇ ਗਏ ਹਨ।
ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਕਿਹਾ ਕਿ ਮੌਜੂਦਾ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡੇਅਰੀ ਮਾਲਕਾਂ, ਹਲਵਾਈ ਅਤੇ ਰੈਸਟੋਰੈਂਟ ਮਾਲਕਾਂ ਨੂੰ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ ਅਤੇ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਕੰਮ ਕਾਜ ਵਾਲੇ ਸਥਾਨ ਤੇ ਪਾਣੀ ਨੂੰ ਇਕੱਠਾ ਨਾ ਹੋਣ ਦੇਣ ਤਾਂ ਜੋ ਮੱਖੀ ਮੱਛਰ ਦੇ ਪੈਦਾ ਹੋਣ ਦਾ ਖਦਸਾ ਨਾ ਬਣੇ। ਉਹਨਾਂ ਕਿਹਾ ਕਿ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲਿਆਂ ਨੂੰ ਵਸਤੂਆਂ ਲਈ ਲੋੜੀਂਦਾ ਤਾਪਮਾਨ ਬਰਕਰਾਰ ਰੱਖਣ ਦੀ ਹਦਾਇਤ ਕੀਤੀ ਗਈ, ਤਾਂ ਜੋ ਵਸਤੂਆਂ ਖਰਾਬ ਨਾ ਹੋਣ। ਇਸ ਮੌਕੇ ਫੂਡ ਸੇਫਟੀ ਅਫਸਰ ਅਸ਼ਵਨੀ ਕੁਮਾਰ ਵੀ ਮੌਜੂਦ ਰਹੇ।