Close

For advice on medical, and harassment issue, Punjab Government issues Special Covid helpline number 1800 1804 104 -Deputy Commissioner

Publish Date : 31/03/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਮੈਡੀਕਲ, ਚਿੰਤਾ ਅਤੇ ਪਰੇਸ਼ਾਨੀ ਨਾਲ ਜੁੜੇ ਮੁੱਦਿਆਂ ਬਾਰੇ ਸਲਾਹ ਲਈ
ਵਿਸ਼ੇਸ਼ ਕੋਵਿਡ ਹੈਲਪਲਾਈਨ ਨੰਬਰ 1800 1804 104 ਜਾਰੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 31 ਮਾਰਚ
ਕਰਫ਼ਿਊ ਅਤੇ ਲਾੱਕਡਾਊਨ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਲਈ, ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਲਈ ਇੱਕ ਸਪੈਸ਼ਲ ਹੈਲਪਲਾਈਨ ਨੰਬਰ 1800 180 4104 ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕ ਟੈਲੀ-ਕਾਨਫਰੰਸ `ਤੇ ਸੀਨੀਅਰ ਡਾਕਟਰਾਂ ਦੇ ਨੈੱਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਬਰਵਾਲ ਨੇ ਦੱਸਿਆ ਕਿ ਇਸ ਮੰਤਵ ਲਈ ਆਈ. ਐਮ. ਸੀ. ਦੁਆਰਾ 1800 ਤੋਂ ਵੱਧ ਸੀਨੀਅਰ ਡਾਕਟਰਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨਾਂ ਨੂੰ ਪਲੇਟਫਾਰਮ, ਇਸਦੇ ਪ੍ਰੋਟੋਕੋਲ ਅਤੇ ਕਾਰਜਕੁਸ਼ਲਤਾਵਾਂ ਬਾਰੇ ਨਿਯਮਤ ਤੌਰ `ਤੇ ਸਿਖਲਾਈ ਦਿੱਤੀ ਗਈ ਹੈ।
ਹੈਲਪਲਾਈਨ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੱਭਰਵਾਲ ਨੇ ਕਿਹਾ ਕਿ ਐਮਰਜੈਂਸੀ ਡਾਕਟਰੀ ਸਹਾਇਤਾ ਲਈ ਮਾਮਲਿਆਂ ਦੀ ਪਛਾਣ ਕਰਨ ਅਤੇ ਉਨਾਂ ਨੂੰ ਪਹਿਲ ਦੇਣ ਲਈ ਇਕ ਇੰਟੈਲੀਜੈਂਟ ਕੋਰੋਨਾਵਾਇਰਸ ਟ੍ਰਾਈਜਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ।ਇਹ ਪ੍ਰਣਾਲੀ ਆਈਸੋਲੇਸ਼ਨ, ਘਰੇਲੂ ਕੁਆਰੰਟੀਨ ਅਤੇ ਉਹ ਲੋਕ ਜਿਨਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਲਈ ਮਾਮਲਿਆਂ ਦੀ ਪਛਾਣ ਕਰਨ ਵਿਚ ਸਹਾਇਤਾ ਕਰੇਗੀ। ਉਨਾਂ ਕਿਹਾ ਕਿ ਅੱਗੇ ਦੀ ਜਾਂਚ ਅਤੇ ਕਾਰਵਾਈ ਲਈ ਕੇਸ ਸਰਕਾਰ ਨੂੰ ਸੂਚਿਤ ਕੀਤੇ ਜਾਣਗੇ।
ਉਹਨਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਣ ਵਿਭਾਗ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ, ਜੋ ਕਿ ਪੰਜਾਬ ਸਰਕਾਰ ਦੇ ਰਾਜ ਕੌਵਿਡ 19 ਕੰਟਰੋਲ ਰੂਮ (ਐਸ.ਸੀ.ਸੀ.ਆਰ.) ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਪੰਜਾਬ ਰਾਜ ਸ਼ਾਖਾ ਨਾਲ ਰਲ਼ਕੇ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਵਿਸ਼ੇਸ਼ਤਾ ਨੂੰ ਐਂਡਰਾਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ `ਤੇ ਉਪਲਬਧ ਕੋਵਾ ਪੰਜਾਬ ਮੋਬਾਇਲ ਐਪਲੀਕੇਸ਼ਨ ਵਿਚ ਵੀ ਸ਼ਾਮਲ ਕੀਤਾ ਗਿਆ ਹੈ।
ਹੈਲਪਲਾਈਨ ਦੇ ਕੰਮਕਾਜ ਬਾਰੇ ਦੱਸਦਿਆਂ, ਉਹਨਾਂ ਕਿਹਾ ਕਿ ਆਉਣ ਵਾਲੀਆਂ ਕਾਲਾਂ ਦਾ ਪਹਿਲਾਂ ਆਈਵੀਆਰ ਰਾਹੀਂ ਜਵਾਬ ਦਿੱਤਾ ਜਾਵੇਗਾ।ਇਹ ਆਈਵੀਆਰ ਲੋੜੀਂਦੀ ਸਹਾਇਤਾ ਦੇ ਅਧਾਰ `ਤੇ ਕਾਲਾਂ ਨੂੰ ਫਿਲਟਰ ਕਰੇਗਾ ਅਤੇ ਕੋਵਿਡ ਜਾਂ ਸਿਹਤ ਸੰਬੰਧੀ ਹੋਰ ਮੁੱਦਿਆਂ ਬਾਰੇ ਡਾਕਟਰੀ ਸਲਾਹ ਦੀ ਲੋੜ ਹੋਣ ਦੇ ਮਾਮਲਿਆਂ ਵਿੱਚ ਵਧੇਰੇ ਜਾਣਕਾਰੀ ਜਿਵੇਂ ਕਿ ਹਾਲ ਹੀ ਵਿੱਚ ਕੀਤੀ ਗਈ ਯਾਤਰਾ ਅਤੇ ਲੱਛਣਾਂ ਸਬੰਧੀ ਜਾਣਕਾਰੀ ਹਾਸਲ ਕਰੇਗਾ। ਇਹ ਜਾਣਕਾਰੀ ਆਈ. ਐੱਮ. ਏ ਡਾਕਟਰਾਂ ਦੇ ਨੈਟਵਰਕ ਨਾਲ ਸਾਂਝੀ ਕੀਤੀ ਜਾਏਗੀ ਅਤੇ ਨਾਗਰਿਕ ਨੂੰ ਇੱਕ ਰਜਿਸਟਰਡ ਡਾਕਟਰ ਤੋਂ ਕਾਲ-ਬੈਕ ਆਵੇਗੀ ਜੋ ਅੱਗੇ ਮਰੀਜ਼ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਕੇ ਇਲਾਜ, ਸਾਵਧਾਨੀਆਂ ਅਤੇ ਹੋਰ ਸਬੰਧਿਤ ਕਿਰਿਆਵਾਂ ਬਾਰੇ ਸਲਾਹ ਦੇਵੇਗਾ।
———-