Close

For recruitment in Army C-Pyte online training starts for youth.

Publish Date : 18/05/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਆਰਮੀ ਵਿੱਚ ਭਰਤੀ ਦੇ ਚਾਹਵਾਨ ਨੌਜਵਾਨਾਂ ਲਈ ਸੀ-ਪਾਈਟ ਪੱਟੀ ਵੱਲੋਂ ਆਨ-ਲਾਈਨ ਟ੍ਰੇਨਿੰਗ ਸ਼ੁਰੂ-ਡਿਪਟੀ ਕਮਿਸ਼ਨਰ

ਤਰਨ ਤਾਰਨ, 18 ਮਈ :

ਫੌਜ ਵਿੱਚ ਭਰਤੀ ਦੇ ਚਾਹਵਾਨ ਨੌਜਵਾਨਾਂ ਨੂੰ ਲਿਖਤੀ ਅਤੇ ਸਰੀਰਿਕ ਟ੍ਰੇਨਿੰਗ ਦੇਣ ਲਈ ਪੰਜਾਬ ਸਰਕਾਰ ਵਲੋਂ ਸੀ-ਪਾਈਟ ਕੇਂਦਰ ਚਲਾਏ ਜਾ ਰਹੇ ਹਨ, ਜਿਹਨਾਂ ਦਾ ਮੁੱਖ ਉਦੇਸ਼ ਫੌਜ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਲਿਖਤੀ ਅਤੇ ਸਰੀਰਿਕ ਪ੍ਰੀਖਿਆ ਲਈ ਤਿਆਰ ਕਰਨਾ ਹੈ। ਇਨ੍ਹਾ ਕੇਂਦਰਾਂ ਤੋਂ ਟ੍ਰੇਨਿੰਗ ਲੈ ਕੇ ਹੁਣ ਤੱਕ ਹਜ਼ਾਰਾਂ ਨੌਜਵਾਨ ਵੱਖ-ਵੱਖ ਫੋਰਸਾਂ ਵਿੱਚ ਭਰਤੀ ਹੋ ਚੁੱਕੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱੱਸਿਆ ਕਿ ਤਰਨ ਤਾਰਨ ਜਿਲ੍ਹੇ ਵਿੱਚ ਸਰਕਾਰੀ ਆਈ. ਟੀ. ਆਈ. ਪੱਟੀ ਵਿਖੇ ਚੱਲ ਰਹੇ ਸੀ-ਪਾਈਟ ਕੇਂਦਰ ਵਲੋਂ ਫੌਜ ਵਿੱਚ ਭਰਤੀ ਦੇ ਚਾਹਵਾਨ ਨੌਜਵਾਨਾਂ ਲਈ 15 ਮਈ ਤੋਂ ਆਨ-ਲਾਈਨ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਕਰੋਨਾ ਮਹਾਂਮਾਰੀ ਤੋਂ ਬਾਅਦ ਹਾਲਾਤ ਸੁਧਰਨ ਉਪਰੰਤ ਹੋਣ ਵਾਲੀਆਂ ਭਰਤੀ ਰੈਲ਼ੀਆਂ ਲਈ ਨੌਜਵਾਨਾਂ ਨੂੰ ਤਿਆਰ ਕੀਤਾ ਜਾ ਸਕੇ।

ਉਹਨਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਘਰ ਬੈਠੇ ਹੀ ਅਹਿਮ ਟ੍ਰੇਨਿੰਗ ਮਿਲ ਸਕੇਗੀ ਅਤੇ ਨੌਜਵਾਨ ਆਪਣੇ ਸੁਪਨੇ ਸਾਕਾਰ ਕਰ ਸਕਣਗੇ। ਉਨ੍ਹਾਂ ਨੌਜਵਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫਸਰ ਸੰਜੀਵ ਕੁਮਾਰ ਵਲੋਂ ਦੱੱਸਿਆ ਗਿਆ ਕਿ ਫੌਜ ਵਿੱਚ ਭਰਤੀ ਦੇ ਚਾਹਵਾਨ ਨੌਜਵਾਨ ਦਸਵੀਂ ਵਿੱਚ ਘੱਟੋ ਘੱਟ 45% ਨੰਬਰਾਂ ਨਾਲ ਪਾਸ ਹੋਣ, ਕੱਦ 170 ਸੈਂਟੀ ਮੀਟਰ, ਉਮਰ 171/2 ਤੋਂ 21 ਸਾਲ (ਜਨਮ ਮਿਤੀ 01-05-1999 ਤੋਂ 01-11-2002 ਦੇ ਵਿਚਕਾਰ), ਛਾਤੀ 77 ਸੈਂਟੀ ਮੀਟਰ ਹੋਣੀ ਚਾਹੀਦੀ ਹੈ। ਇਸ ਸਬੰਧ ਵਿੱਚ ਸੀ-ਪਾਈਟ ਪੱਟੀ ਵਿਖੇ ਸ਼੍ਰੀ ਸ਼ੀਤਲ ਕੁਮਾਰ ਨਾਲ ਮੋਬਾਈਲ ਨੰਬਰ 99882-71125 ‘ਤੇ ਸਵੇਰੇ 9-00 ਵਜੇ ਤੋਂ ਸ਼ਾਮ 5-00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। 

—————–