For the first time, the government gave an opportunity to every citizen to hoist the tricolor on their homes.
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ
ਸਰਕਾਰ ਨੇ ਪਹਿਲੀ ਵਾਰ ਹਰੇਕ ਨਾਗਰਿਕ ਨੂੰ ਆਪਣੇ ਘਰਾਂ ਉਤੇ ਤਿਰੰਗਾ ਲਹਿਰਾਉਣ ਦਾ ਮੌਕਾ ਦਿੱਤਾ
ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਵੰਡੇ ਰਾਸ਼ਟਰੀ ਝੰਡੇ
-15 ਅਗਸਤ ਤੋਂ ਬਾਅਦ ਝੰਡੇ ਸਨਮਾਨਿਤ ਤਰੀਕੇ ਨਾਲ ਸੰਭਾਲਣ ਦੀ ਅਪੀਲ
ਤਰਨਤਾਰਨ,10 ਅਗਸਤ
‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਲਹਿਰਾਇਆ ਜਾ ਸਕਦਾ ਹੈ। ਅੱਜ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਨੂੰ ਰਾਸ਼ਟਰੀ ਝੰਡਿਆਂ ਦੀ ਵੰਡ ਕਰਦਿਆਂ ਡਿਪਟੀ ਕਮਿਸ਼ਨਰ ਸ੍ੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਪਹਿਲੀ ਵਾਰ ਸਰਕਾਰ ਨੇ ਹਰ ਨਾਗਰਿਕ ਨੂੰ ਤਿਰੰਗਾ ਆਪਣੇ ਘਰ, ਦਫਤਰ ਉਤੇ ਲਹਿਰਾਉਣ ਦੀ ਆਗਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਇਹ ਝੰਡੇ ਕਿਸੇ ਵੀ ਦਫਤਰ, ਸਕੂਲ, ਸੇਵਾ ਕੇਂਦਰ, ਵੇਰਕਾ ਬੂਥ ਆਦਿ ਤੋਂ ਖਰੀਦ ਸਕਦੇ ਹੋ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ ਕੱਪੜੇ ਦੇ ਝੰਡੇ ਲੋਕੀ ਆਪਣੇ ਘਰਾਂ ਦੁਕਾਨਾਂ ਅਤੇ ਹੋਰ ਸਥਾਨਾਂ ਤੇ ਲਗਾਉਣਗੇ ਉਨ੍ਹਾਂ ਝੰਡਿਆਂ ਨੂੰ 13 ਅਗਸਤ ਤੋਂ ਲੈ ਕੇ 15 ਅਗਸਤ ਤੱਕ ਲਗਾਏ ਜਾਣ ਤੋਂ ਬਾਅਦ ਇਨ੍ਹਾਂ ਕੱਪੜੇ ਦੇ ਬਣੇ ਹੋਏ ਝੰਡਿਆਂ ਨੂੰ ਬੜੇ ਹੀ ਸਨਮਾਨ ਨਾਲ ਸੰਭਾਲ ਕੇ ਰੱਖਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਗੁਣਾ 30 ਇੰਚ ਦੇ ਫਲੈਗ ਦੀ ਕੀਮਤ 25 ਰੁਪਏ ਪ੍ਰਤੀ ਫਲੈਗ ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਝੰਡੇ ਦਫਤਰ ਮਿਉਂਸੀਪਲਾਂ ਕੌਸਲਾਂ ਅਤੇ ਬੀ ਡੀ ਓ ਦਫਤਰਾਂ ਤੋਂ ਵੀ ਲਏ ਜਾ ਸਕਦੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਇਹ ਝੰਡੇ ਜਬਰਨ ਲਗਾਉਣ ਲਈ ਨਹੀਂ ਕਿਹਾ ਜਾਵੇਗਾ, ਬਲਕਿ ਲੋਕ ਆਪਣੀ ਸਹਿਮਤੀ ਨਾਲ ਹੀ ਇਸ ਨੂੰ ਖਰੀਦ ਕੇ ਲਗਾਉਣਗੇ। ਉਨ੍ਹਾਂ ਦੱਸਿਆ ਕਿ ਤਿਰੰਗਾ ਦਿਨ-ਰਾਤ ਲਹਿਰਾਇਆ ਰਹਿ ਸਕਦਾ ਹੈ।
ਉਹਨ੍ਹਾਂ ਦੱਸਿਆ ਕਿ ਇਹ ਝੰਡੇ ਸਰਕਾਰੀ ਸਕੂਲਾ, ਕਾਲਜਾਂ, ਦਫਤਰਾਂ ਤੇ ਹੋਰ ਵਿੱਦਿਅਕ ਸੰਸਥਾਵਾਂ ਤੇ ਲਹਿਰਾਏ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ, ਇਹ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ, ਜਿਸ ਨਾਲ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ।
ਕੈਪਸ਼ਨ
ਵਿਭਾਗਾਂ ਨੂੰ ਰਾਸ਼ਟਰੀ ਝੰਡੇ ਦੇਣ ਮੌਕੇ ਤਿਰੰਗਾ ਲਹਿਰਾਉਂਦੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ।