For the Shaheed-e-Azam Bhagat Singh Raj Yuva Award, applicants can now apply till December 31: Deputy Commissioner
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਹੁਣ ਬਿਨੈਕਾਰ 31 ਦਸੰਬਰ ਤੱਕ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ
ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਕੀਤਾ ਜਾਵੇਗਾ ਸਨਮਾਨਿਤ
ਤਰਨ ਤਾਰਨ , 13 ਦਸੰਬਰ :
ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜਿਸ ਦੀ ਤਾਰੀਖ ਵਿਚ ਹੁਣ ਸਰਕਾਰ ਵੱਲੋਂ 31 ਦਸੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਹੁਣ 15 ਤੋਂ 35 ਸਾਲ ਉਮਰ ਤੱਕ ਦੇ ਬਿਨੈਕਾਰ 31 ਦਸੰਬਰ, 2022 ਤੱਕ ਅਪਲਾਈ ਕਰ ਸਕਦੇ ਹਨ।ਉਹਨਾਂ ਕਿਹਾ ਕਿ ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆ ਵਿਰੁੱਧ ਜਾਗਰੂਕਤਾ, ਵਿੱਦਿਅਕ ਯੌਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।
ਉਨਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਿਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ’ਤੇ ਕੀਤੀ ਜਾਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਜਸਪਾਲ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤਰਨ ਤਾਰਨ ਵਾਧੂ ਚਾਰਜ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਇਲ ਯੂਥ ਹੋਸਟਲ, ਨਹਿਰੂ ਯੁਵਾ ਕੇੰਦਰ, ਨੇੜੇ ਪੁਲਿਸ ਲਾਇਨ ਤਰਨਤਾਰਨ ਵਿਖੇ 31 ਦਸੰਬਰ 2022 ਤੱਕ ਭੇਜ ਸਕਦੇ ਹਨ।