Close

Form No. 1 has been revised for Shiromani Gurdwara Parbandhak Committee elections

Publish Date : 23/10/2023
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ ਨੰਬਰ 1 ਕੀਤਾ ਗਿਆ ਰਿਵਾਇਜ਼ਡ 
ਅੱਜ ਤੋਂ ਸ਼ੁਰੂ ਹੋਈ ਵੋਟਰਾਂ ਦੀ ਰਜਿਸਟ੍ਰਰੇਸ਼ਨ
 
ਤਰਨਤਾਰਨ, 21 ਅਕਤੂਬਰ 2023 (        ) — ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ਼ ਕਰਨ ਲਈ ਵੋਟਰ ਵਲੋਂ ਭਰਿਆ ਜਾਣ ਵਾਲਾ ਫਾਰਮ-1 ਰਿਵਾਇਜ਼ਡ ਕਰ ਦਿੱਤਾ ਗਿਆ ਹੈ ਅਤੇ ਇਸ ਫਾਰਮ ਨੂੰ  ਹੀ ਵਰਤਿਆ ਜਾਵੇ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ  ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੁਰਾਣੇ ਫਾਰਮ ਨੂੰ ਕਿਸੇ ਵੀ ਸੂਰਤ ਵਿੱਚ ਨਾ ਵਰਤਿਆ ਜਾਵੇ। ਇਸ ਸਬੰਧੀ ਸਮੂਹ ਰਿਵਾਇਜ਼ ਅਥਾਰਿਟੀ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਨਿਰਧਾਰਤ ਫਾਰਮਾਂ (1) ਵਿਚ ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ 2 (9) ਅਧੀਨ ਸਿੱਖ ਦੀ ਪਰਿਭਾਸ਼ਾ ਸਬੰਧੀ ਸਵੈ-ਘੋਸ਼ਣਾ ਦਰਜ਼ ਕਰਨ ਸਬੰਧੀ ਸ਼ੋਧ ਕੀਤੀ ਗਈ ਹੈ।
ਉਨਾਂ ਦਸਿਆ ਕਿ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰੀਕ੍ਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ ਜੋ ਕਿ 15 ਨਵੰਬਰ 2023 ਤੱਕ ਚੱਲੇਗੀ ਅਤੇ ਇਸ ਦੌਰਾਨ ਵੋਟਰ ਸੂਚੀ ਦੀ ਤਿਆਰੀ ਲਈ ਕੇਸਾਧਾਰੀ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਲੋੜੀਂਦੇ ਫਾਰਮ ਪੇਂਡੂ ਖੇਤਰਾਂ ਵਿੱਚ ਜਿਲ੍ਹੇ ਦੇ ਸਮੂਹ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਕਾਰਜ ਸਾਧਕ ਅਫ਼ਸਰਾਂ ਪਾਸ ਜਮ੍ਹਾ ਕਰਵਾ ਸਕਣਗੇ। 
 ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਵਲ ਕੇਸਾਧਾਰੀ ਸਿੱਖ ਵਿੱਚ ਗੁਰਦੁਆਰਾ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਸੋਧਿਆ ਫਾਰਮ ਨੰਬਰ 1 ਭਰਨ ਦੀ ਖੇਚਲ ਅਤੇ ਫਾਰਮ ਵਿਅਕਤੀ ਦੇ ਰੂਪ ਵਿੱਚ ਹੀ ਪ੍ਰਾਪਤ ਕੀਤੇ ਜਾਣਗੇ।