Close

Full support will be given by the district administration to the self help groups for self reliant women in various professions – Additional Deputy Commissioner Development

Publish Date : 10/03/2021
SGH
ਸਵੈ ਸਹਾਇਤਾ ਸਮੂਹਾਂ ਦੀਆਂ ਯਤਨਸ਼ੀਲ ਮਹਿਲਾਵਾਂ ਨੂੰ ਵੱਖ-ਵੱਖ ਕਿੱਤਿਆਂ ਵਿੱਚ ਸਵੈ ਨਿਰਭਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਦਿੱਤਾ ਜਾਵੇਗਾ ਪੂਰਾ ਸਹਿਯੋਗ-ਵਧੀਕ ਡਿਪਟੀ ਕਮਿਸ਼ਨਰ ਵਿਕਾਸ
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਵੈ-ਸਹਾਇਤਾ ਸਮੂਹਾਂ ਵੱਲੋ ਤਿਆਰ ਕੀਤੀਆਂ ਜਾ ਰਹੀਆਂ ਵਸਤਾਂ ਦੇ ਲਗਾਏ ਗਏ ਸਟਾਲ 
ਤਰਨ ਤਾਰਨ, 10 ਮਾਰਚ :
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜਿਲ੍ਹਾ ਮਿਸ਼ਨ ਡਾਇਰੈਕਟਰ (ਐਸ. ਆਰ. ਐਲ. ਐਮ) ਜਿਲ੍ਹਾ ਤਰਨਤਾਰਨ ਵੱਲੋ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਿਲ੍ਹੇ ਵਿੱਚ ਚੱਲ ਰਹੇ ਸਵੈ-ਸਹਾਇਤਾ ਸਮੂਹਾਂ ਵੱਲੋ ਤਿਆਰ ਕੀਤੀਆਂ ਜਾ ਰਹੀਆਂ ਵਸਤਾਂ ਜਿਵੇਂ ਆਚਾਰ, ਮੁਰੱਬਾ, ਚਟਨੀਆਂ, ਮਸਾਲੇ, ਸਰਫ, ਹੈਂਡਵਾਸ਼ ਆਦਿ ਦਾ ਜਿਲ੍ਹਾ ਪੇਂਡੂ ਵਿਕਾਸ ਭਵਨ ਦੀ ਬਿਲਡਿੰਗ ਵਿੱਚ ਦਫਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਖੇ ਸਟਾਲ ਲਗਾਇਆ ਗਿਆ। 
ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋ ਸਵੈ ਸਹਾਇਤਾ ਸਮੂਹ ਮੈਂਬਰਾਂ ਨਾਲ ਸ਼ਾਮਿਲ ਹੋ ਕੇ ਬਣਾਈਆਂ ਜਾ ਰਹੀਆਂ ਵਸਤਾਂ ਦਾ ਜਾਇਜ਼ਾ ਲਿਆ ਅਤੇ ਇਹ ਵੀ ਅਪੀਲ ਕੀਤੀ ਕਿ ਸਾਰੇ ਵੱਧ ਤੋਂ ਵੱਧ ਇਹ ਵਸਤਾਂ ਖਰੀਦਣ ਤਾਂ ਜੋ ਗਰੀਬ ਪਰਿਵਾਰਾਂ ਵਿੱਚੋਂ ਬਣੇ ਸਵੈ ਸਹਾਇਤਾ ਸਮੂਹ ਦੀਆਂ ਔਰਤਾਂ ਆਪਣਾ ਰਹਿਣ-ਸਹਿਣ ਪੱਧਰ ਇਹਨਾਂ ਵਸਤਾਂ ਨੂੰ ਵੇਚ ਕੇ ਉੱਚਾ ਚੁੱਕ ਸਕਣ। 
ਇਸ ਤੋਂ ਇਲਾਵਾ ਜਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਵੀ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਸਵੈ ਸਹਾਇਤਾ ਸਮੂਹਾਂ ਦੀਆਂ ਔਰਤਾਂ ਵੱਲੋ ਆਪਣੇ ਵਿਚਾਰਾਂ ਨੂੰ ਹਰ ਵਰਗ ਦੇ ਲੋਕਾਂ ਨਾਲ ਸਾਂਝਾ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋ ਇਹ ਆਸ਼ਵਾਸ਼ਨ ਦਿੱਤਾ ਗਿਆ ਕਿ ਸਵੈ ਸਹਾਇਤਾ ਸਮੂਹ ਦੀਆਂ ਯਤਨਸ਼ੀਲ ਮਹਿਲਾਵਾਂ ਨੂੰ ਵੱਖ-ਵੱਖ ਕਿੱਤਿਆਂ ਵਿੱਚ ਸਵੈ ਨਿਰਭਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਦੇ ਨਾਲ ਸਮੂਹ ਐਸ. ਆਰ. ਐਲ. ਐਮ ਸਟਾਫ ਅਤੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਅੰਤਰਾਸ਼ਟਰੀ ਮਹਿਲਾ ਦਿਵਸ ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।