Close

G.V.K POWER GOINDWAL SAHIB LIMITED DONATES Rs.4 LAKH TO DISTRICT RED CROSS SOCIETY

Publish Date : 23/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜੀ. ਵੀ. ਕੇ. ਪਾਵਰ ਗੋਇੰਦਵਾਲ ਸਾਹਿਬ ਲਿਮਟਿਡ ਨੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੂੰ ਦਿੱਤੀ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ
ਡਿਪਟੀ ਕਮਿਸ਼ਨਰ ਨੇ ਸਮੂਹ ਵਪਾਰਕ ਅਦਾਰਿਆਂ ਤੇ ਸਮਾਜ ਸੇਵੀ ਸੰਸਥਾਵਾਂ ਦਾ ਕੀਤਾ ਧੰਨਵਾਦ
ਤਰਨ ਤਾਰਨ, 22 ਜੂਨ :
ਕਰੋਨਾ ਵਾਇਰਸ ਨੇ ਜਿੱਥੇ ਦੁਨੀਆਂ ਭਰ ਵਿਚ ਆਪਣੇ ਛਾਪ ਛੱਡ ਰੱਖੀ ਹੈ, ਉੱਥੇ ਇਸ ਨੂੰ ਹਰਾਉਣ ਵਿੱਚ ਪੰਜਾਬ ਦੇ ਲੋਕਾਂ ਵਲੋਂ ਵੀ ਪੂਰੀ ਤਨਦੇਹੀ ਨਾਲ ਸਰਕਾਰ ਵਲੋਂ ਦਿੱਤੀਆਂ ਗਈਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੱਖ ਵੱਖ ਵਪਾਰਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਕੋਵਿਡ-19 ਰਾਹਤ ਫੰਡ ਦੇਣ ਵਿਚ ਆਪਣਾ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸੇ ਲੜੀ ਅੱਜ ਜੀ. ਵੀ. ਕੇ. ਪਾਵਰ ਗੋਇੰਦਵਾਲ ਸਾਹਿਬ ਲਿਮਟਿਡ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਸਮੂਹ ਵਪਾਰਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਦੀਆਂ ਧਾਰਮਕਿ ਤੇ ਸਮਾਜ ਸੇਵੀ ਸੰਸਥਾਵਾਂ ਵੱਖ-ਵੱਖ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾ ਰਹੀਆਂ ਹਨ।ਉਨਾਂ ਨੇ ਕਿਹਾ ਕਿ ਇਹ ਪੂਰੇ ਸਮਾਜ ਲਈ ਇਕ ਮੁਸ਼ਕਿਲ ਦਾ ਦੌਰ ਹੈ, ਇੱਕ ਦੂਸਰੇ ਦੇ ਸਹਾਇਤਾ ਦੀ ਇਹ ਭਾਵਨਾ ਸਾਡਾ ਸਭ ਦਾ ਮਨੋਬਲ ਉੱਚਾ ਬਣਾਈ ਰੱਖੇਗੀ ਅਤੇ ਅਸੀਂ ਕੋਰਨਾ ਵਾਇਰਸ ਵਿਰੁੱਧ ਜੰਗ ਜਿੱਤਣ ਵਿੱਚ ਕਾਮਯਾਬ ਹੋਵਾਂਗੇ।
ਇਸ ਮੌਕੇ ਵਧੀਕ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਅਤੇ ਡੀ. ਜੀ. ਐੱਮ. ਐੱਚ. ਆਰ. ਜੀ. ਵੀ. ਕੇ. ਪਾਵਰ ਗੋਇੰਦਵਾਲ ਸਾਹਿਬ ਲਿਮਟਿਡ ਸ੍ਰੀ ਕਮਲ ਮਹਿਤਾ ਵੀ ਹਾਜ਼ਰ ਸਨ