Close

General Sessions held at Gram Panchayat Kad Gill, Johal Raju Singh Wala and Naurangabad

Publish Date : 17/06/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਗ੍ਰਾਮ ਪੰਚਾਇਤ ਕੱਦ ਗਿੱਲ, ਜੌਹਲ ਰਾਜੂ ਸਿੰਘ ਵਾਲਾ ਅਤੇ ਨੌਰੰਗਾਬਾਦ ਵਿੱਚ ਕਰਵਾਏ ਗਏ ਆਮ ਇਜਲਾਸ
ਤਰਨ ਤਾਰਨ, 17 ਜੂਨ :
ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਪੰਜਾਬ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ ਅਤੇ ਦੇਖ-ਰੇਖ ਹੇਠ ਪੰਜਾਬ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਜੂਨ ਮਹੀਨੇ ਵਿੱਚ ਹਾੜ੍ਹੀ ਆਮ ਇਜਲਾਸ/ਗ੍ਰਾਮ ਸਭਾ ਕਰਵਾਉਣ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਬਲਾਕ ਤਰਨ ਤਾਰਨ ਵਿੱਚ ਸ਼੍ਰੀ ਜਸਬੀਰ ਸਿੰਘ ਢਿੱਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤਰਨ ਤਾਰਨ ਵੱਲੋਂ ਗ੍ਰਾਮ ਪੰਚਾਇਤ ਕੱਦ ਗਿੱਲ, ਜੌਹਲ ਰਾਜੂ ਸਿੰਘ ਵਾਲਾ ਅਤੇ ਨੌਰੰਗਾਬਾਦ ‘ਚ ਇਹ ਆਮ ਇਜਲਾਸ ਕਰਵਾਏ ਗਏ।
ਉਹਨਾਂ ਦੱਸਿਆ ਕਿ ਇਹਨਾਂ ਗ੍ਰਾਮ ਸਭਾ ਵਿੱਚ ਪਿੰਡ ਦੇ ਸਰਵਪੱਖੀ ਵਿਕਾਸ ਲਈ ਸਾਰੇ ਪਹਿਲੂਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਬਿਨ੍ਹਾਂ ਕਿਸੇ ਪੱਖ-ਪਾਤ ਤੋਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਮਿਲ ਸਕਣ ਅਤੇ ਪਿੰਡ ਦਾ ਸਰਵਪੱਖੀ ਵਿਕਾਸ ਹੋ ਸਕੇ।
ਉਹਨਾਂ ਦੱਸਿਆ ਕਿ ਇਸ ਇਜਲਾਸ ਦੇ ਸਮੇਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਹੁੰਦੇ ਹਨ ਜੋ ਕਿ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹਨ ਤਾਂ ਜੋ ਕਿ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।