Close

Get out of the house only if necessary – Civil Surgeon Tarn Taran

Publish Date : 22/03/2021
CS
ਘਰੋਂ ਬਾਹਰ ਤਾਂ ਹੀ ਨਿਕਲੋਂ ਜੇਕਰ ਜ਼ਰੂਰੀ ਹੋਵੇ- ਸਿਵਲ ਸਰਜਨ ਤਰਨ ਤਾਰਨ
ਆਪਣੇ ਆਪ ਨੂੰ, ਆਪਣੇ ਪਰਿਵਾਰ ਨੂੰ ਅਤੇ ਸਾਮਾਜ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿੰਮੇਵਾਰ ਬਣੋ
ਪ੍ਰਾਈਵੇਟ ਹਸਪਤਾਲ ਕੋਵਿਡ-19 ਦੇ ਲੱਛਣਾਂ ਵਾਲਾ ਕੋਈ ਵੀ ਮਰੀਜ਼ ਸੰਪਰਕ ਵਿੱਚ ਆਉਣ ‘ਤੇ ਉਸ ਦੀ ਸੂਚਨਾ ਤੁਰੰਤ ਸਰਕਾਰੀ ਸੰਸਥਾ ਨੂੰ ਦੇਣ
ਤਰਨ ਤਾਰਨ, 19 ਮਾਰਚ :
ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਅੱਜ ਆਮ ਲੋਕਾਂ ਨੂੰ  ਅਪੀਲ ਕੀਤੀ ਗਈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਆਪਣੇ ਘਰਾਂ  ਤੋਂ ਉਦੋਂ ਹੀ ਬਾਹਰ ਨਿਕਲਣ ਜੇਕਰ ਕੋਈ ਜ਼ਰੂਰੀ ਕੰਮ ਹੋਵੇ ।ਉਹਨਾਂ ਕਿਹਾ ਕਿ ਆਪਣੇ ਆਪ ਨੂੰ, ਆਪਣੇ ਪਰਿਵਾਰ ਨੂੰ ਅਤੇ ਸਾਮਾਜ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿੰਮੇਵਾਰ ਬਣੋ ਅਤੇ ਸਹੀ ਢੰਗ ਨਾਲ ਮਾਸਕ ਪਹਿਨੋ, ਸਾਬਣ ਅਤੇ ਪਾਣੀ ਨਾਲ ਸਮੇਂ ਸਮੇਂ ਤੇ ਹੱਥ ਧੋਵੋ ਜਾਂ ਸੈਨਾਟਾਈਜ਼ ਕਰੋਂ, ਘੱਟ ਤੋਂ ਘੱਟ ਦੋ ਗਜ਼ ਦੀ ਦੂਰੀ ਬਣਾ ਕੇ ਰੱਖੋ।
ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ, ਸਰਦੀ, ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ  ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ  ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀ ਆਪ ,ਆਪਣੇ ਪਰਿਵਾਰ ਅਤੇ ਸਾਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦਾ ਹਾਂ ਅਤੇ ਮੌਤ ਦਰ ਨੂੰ ਘਟਾ ਸਕਦੇ ਹਾਂ । 
ਇਸ ਦੇ ਨਾਲ ਹੀ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਕਿ ਕੋਵਿਡ-19 ਦੇ ਉਪਰੋਕਤ ਲੱਛਣਾਂ ਵਾਲਾ ਕੋਈ ਵੀ ਮਰੀਜ਼ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਤੇ ਉਸ ਦੀ ਸੂਚਨਾ ਤੁਰੰਤ ਸਰਕਾਰੀ ਸੰਸਥਾ ਵਿੱਚ ਦਿੱਤੀ ਜਾਵੇ ਅਤੇ ਉਨ੍ਹਾਂ ਦਾ ਕੋਰੋਨਾ ਟੈੱਸਟ ਕਰਵਾਇਆ ਜਾਵੇ । ਸੂਚਨਾ ਨਾ ਦੇਣ ਦੀ ਸੂਰਤ ਵਿੱਚ ਜਿਲ੍ਹਾ ਪ੍ਰਾਸ਼ਾਸਨ ਅਤੇ  ਸਿਹਤ ਵਿਭਾਗ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ, ਕਿਉਂਕਿ ਇਹ ਮਹਾਂਮਾਰੀ ਨੋਟੀਫਾਈਡ ਡਜ਼ੀਜ਼ ਹੈ । 
ਇਸ ਦੇ ਨਾਲ ਹੀ ਪ੍ਰਾਈਵੇਟ ਡਾਕਟਰ ਵੱਲੋਂ ਮਰੀਜ਼ ਦਾ ਆਕਸੀਜ਼ਨ ਸੈਚੇਰੇਸ਼ਨ ਲੇਵਲ ਚੈੱਕ ਕੀਤਾ ਜਾਵੇ, ਜੇਕਰ ਆੱਕਸੀਜ਼ਨ ਲੈਵਲ 92% ਤੋਂ ਘੱਟ ਆਉਂਦਾ ਹੈ ਤਾਂ ਉਸ ਨੂੰ ਤੁਰੰਤ ਹੀ ਐੱਲ-3 ਫੈਸਿਲਿਟੀ ਤੇ ਸ਼ਿਫਟ ਕੀਤਾ ਜਾਵੇ ਅਤੇ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ । 
ਉਨ੍ਹਾਂ ਵੱਲੋਂ ਹੋਰ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ 11 ਸਰਕਾਰੀ ਸਿਹਤ ਕੇਂਦਰਾਂ ਵਿੱਚ ਕੋਵਿਡ-19 ਦਾ ਟੈੱਸਟ ਹੋ ਰਹੇ ਹਨ ਜਿਵੇਂ ਕਿ ਕਮਿਉਨਟੀ ਹੈੱਲਥ ਸੈਂਟਰ ਸੁਰਸਿੰਘ, ਸਰਹਾਲੀ, ਘਰਿਆਲਾ, ਖੇਮਕਰਨ, ਮੀਆਵਿੰਡ, ਕੈਰੋਂ, ਕਸੇਲ, ਝਬਾਲ, ਸਬ-ਡਿਵੀਜ਼ਨਲ ਹਸਪਤਾਲ ਪੱਟੀ, ਖ਼ਡੂਰ ਸਾਹਿਬ ਅਤੇ ਜ਼ਿਲ੍ਹਾ ਹਸਪਤਾਲ ਤਰਨ ਤਾਰਨ ।