Government procurement of paddy has been postponed for 10 days due to climate change – Deputy Commissioner
Publish Date : 01/10/2021
ਝੋਨੇ ਦੀ ਸਰਕਾਰੀ ਖਰੀਦ ਮੌਸਮ ਦੀ ਤਬਦੀਲੀ ਕਾਰਨ 10 ਦਿਨ ਲਈ ਅੱਗੇ ਪਈ-ਡਿਪਟੀ ਕਮਿਸ਼ਨਰ
ਤਰਨਤਾਰਨ, 30 ਸਤੰਬਰ
ਡਿਪਟੀ ਕਮਿਸ਼ਨਰ ਸ ਕੁਲਵੰਤ ਸਿੰਘ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵੱਲੋਂ ਚਾਲੂ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਪ੍ਸਤਾਵਿਤ 1 ਅਕਤੂਬਰ ਦੀ ਥਾਂ ਹੁਣ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਫਸਲ ਵਿੱਚ ਨਮੀ ਦੀ ਮਾਤਰਾ ਵਧੀ ਹੈ, ਜਿਸ ਕਾਰਨ ਹੁਣ ਸਰਕਾਰੀ ਖਰੀਦ 11 ਅਕਤੂਬਰ ਤੋਂ ਹੋਵੇਗੀ।