Close

Government procurement of wheat will be done by May 13, 2021-Deputy Commissioner

Publish Date : 13/05/2021

ਕਣਕ ਦੀ ਸਰਕਾਰੀ ਖਰੀਦ 13 ਮਈ, 2021 ਤੱਕ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਕਿਸਾਨ ਵੀਰਾਂ ਨੂੰ 13 ਮਈ ਤੱਕ ਆਪਣੀ ਕਣਕ ਨੇੜਲੀ ਮੰਡੀ ਵਿੱਚ ਲੈ ਕੇ ਆੳੇੁਣ ਦੀ ਕੀਤੀ ਅਪੀਲ
ਤਰਨ ਤਾਰਨ, 12 ਮਈ :
ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਦੌਰਾਨ ਕਣਕ ਦੀ ਸਰਕਾਰੀ ਖਰੀਦ 13 ਮਈ, 2021 ਤੱਕ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੰੁ ਅਪੀਲ ਕੀਤੀ ਕਿ ਜੇ ਕਿਸੇ ਕਿਸਾਨ ਵੀਰ ਦੀ ਕਣਕ ਵੇਚਣ ਤੋਂ ਰਹਿ ਗਈ ਹੋਵੇ, ਉਹ ਆਪਣੀ ਕਣਕ 13 ਮਈ ਤੱਕ ਨੇੜਲੀ ਮੰਡੀ ਵਿੱਚ ਲੈ ਕੇ ਆੳੇੁਣ। ਉੁਹਨਾਂ ਕਿਹਾ ਕਿ ਇਸ ਤਰੀਖ ਤੋਂ ਬਾਅਦ ਕਣਕ ਦੀ ਸਰਕਾਰੀ ਖਰੀਦ ਬੰਦ ਕਰ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ।ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਪਹੁੰਚੀ ਕੁੱਲ 7,05,633 ਮੀਟਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 2,04,047 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,45,844 ਮੀਟ੍ਰਿਕ ਟਨ, ਪਨਸਪ ਵੱਲੋਂ 1,32,914 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,05,035 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,17,793 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ 1170 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ।ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿਚੋਂ 4,16,554 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।