Close

Government schools celebrated Holi festival by sharing colorful pictures of school buildings

Publish Date : 31/03/2021
Edu
ਸਰਕਾਰੀ ਸਕੂਲਾਂ ਨੇ ਸਕੂਲ ਇਮਾਰਤਾਂ ਦੀਆਂ ਰੰਗਦਾਰ ਤਸਵੀਰਾਂ ਸਾਂਝੀਆਂ ਕਰਕੇ ਮਨਾਈ ਹੋਲੀ
ਤਰਨਤਾਰਨ, 30 ਮਾਰਚ : 
ਸੂਬੇ ਦਾ ਸਕੂਲ ਸਿੱਖਿਆ ਵਿਭਾਗ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿੱਗਰ ਕਦਰਾਂ ਕੀਮਤਾਂ ਦੇ ਧਾਰਨੀ ਬਣਾ ਕੇ ਉਹਨਾਂ ਦੀ ਸਖਸ਼ੀਅਤ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੁਰੱਖਿਅਤ ਤਰੀਕੇ ਤਿਉਹਾਰ ਮਨਾਉਣ ਬਾਰੇ ਸਿੱਖਿਅਤ ਕਰਨ ਦਰਮਿਆਨ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਵਿਲੱਖਣ ਤਰੀਕੇ ਮਨਾਈ ਹੋਲੀ ਦੀ ਖੂਬ ਚਰਚਾ ਰਹੀ।
ਸ਼੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ, ਸ਼੍ਰੀ ਸੁਸ਼ੀਲ ਕੁਮਾਰ ਤੁਲੀ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਅਤੇ ਹਰਪਾਲ ਸਿੰਘ ਸੰਧਾਵਾਲੀਆ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ, ਸ਼੍ਰੀ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਨੇ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਦਾ ਹੋਲੀ ਦਾ ਤਿਉਹਾਰ ਵੀ ਦਾਖਲਾ ਮੁਹਿੰਮ ਨੂੰ ਸਮਰਪਿਤ ਰਿਹਾ।ਉਹਨਾਂ ਦੱਸਿਆ ਕਿ ਸੈਸ਼ਨ 2021-22 ਲਈ ਚੱਲ ਰਹੀ ਵਿਦਿਆਰਥੀ ਦਾਖਲਾ ਮੁਹਿੰਮ ਦੇ ਹਫ਼ਤਾਵਾਰੀ ਸ਼ਡਿਊਲ ਦੌਰਾਨ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਆਪੋ ਆਪਣੇ ਪਿੰਡ ਅਤੇ ਸ਼ਹਿਰ ਦੇ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਨੂੰ ਸਕੂਲ ਇਮਾਰਤਾਂ ਦੀਆਂ ਰੰਗਦਾਰ ਅਤੇ ਆਕਰਸ਼ਕ ਤਸਵੀਰਾਂ ਭੇਜ ਕੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਨੋਰਥ ਲਈ ਸਕੂਲਾਂ ਵੱਲੋਂ ਰੰਗਦਾਰ ਈ-ਪ੍ਰਾਸਪੈਕਟਸ ਅਤੇ ਈ-ਮੈਗਜ਼ੀਨ ਤਿਆਰ ਕਰਦਿਆਂ ਸੁੰਦਰ ਇਮਾਰਤਾਂ ਦੀਆਂ ਤਸਵੀਰਾਂ ਦੇ ਨਾਲ ਨਾਲ ਸਕੂਲ ਵਿੱਚ ਉਪਲਬਧ ਸਹੂਲਤਾਂ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਵੀ ਪੇਸ਼ਕਾਰੀ ਕੀਤੀ ਗਈ।
        ਸਰਕਾਰੀ ਹਾਈ ਸਕੂਲ ਮੱਲ ਮੋਹਰੀ ਦੇ ਹੈਡਮਾਸਟਰ ਸ੍ਰੀ ਗੁਰਚਰਨ ਸਿੰਘ, ਸਰਕਾਰੀ ਹਾਈ ਸਕੂਲ ਮੂਸੇ ਦੇ ਇੰਚਾਰਜ ਸ੍ਰੀ ਗੁਲਬਾਗ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਡੂਰ ਸਾਹਿਬ ਦੇ ਪ੍ਰਿੰਸੀਪਲ ਸ੍ਰ ਗੁਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ ਦੇ ਪ੍ਰਿੰਸੀਪਲ ਸ੍ਰ ਅਵਤਾਰ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਲੜਕੀਆਂ ਦੇ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੰਦਾ ਦੇ ਪ੍ਰਿੰਸੀਪਲ ਸ੍ਰ ਵਿਕਾਸ ਕੁਮਾਰ,ਸਰਕਾਰੀ ਹਾਈ ਸਕੂਲ ਕੁੱਲਾ ਦੇ ਹੈਡਮਿਸਟ੍ਰੈਸ ਸ੍ਰੀਮਤੀ ਜਸਪ੍ਰੀਤ ਕੌਰ ਅਤੇ ਸਰਕਾਰੀ ਹਾਈ ਸਕੂਲ ਚੀਮਾਂ ਕਲਾਂ ਦੇ ਹੈਡਮਿਸਟ੍ਰੈਸ ਸ੍ਰੀਮਤੀ ਗੁਰਪ੍ਰੀਤ ਕੌਰ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ,ਸਰਕਾਰੀ ਮਿਡਲ ਸਕੂਲ ਆਸਲ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੰਨ,ਸਰਕਾਰੀ ਪ੍ਰਾਇਮਰੀ ਸਕੂਲ ਜਵੰਦਪੁਰ, ਸਰਕਾਰੀ ਪ੍ਰਾਇਮਰੀ ਸਕੂਲ ਕੱਦ ਗਿੱਲ ,ਸਰਕਾਰੀ ਪ੍ਰਾਇਮਰੀ ਸਕੂਲ ਅਲਾਦੀਨਪੁਰ, ਸਰਕਾਰੀ ਪ੍ਰਾਇਮਰੀ ਸਕੂਲ ਖੱਬੇ ਡੋਗਰਾ,ਸਰਕਾਰੀ ਪ੍ਰਾਇਮਰੀ ਸਕੂਲ ਪੱਖੋਕੇ(ਮੁੰ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਿੜੀਆਂ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਸਕੂਲਾਂ ਦੀਆਂ ਆਕਰਸ਼ਕ ਇਮਾਰਤਾਂ, ਸਮਾਰਟ ਜਮਾਤ ਕਮਰੇ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਰੰਗਦਾਰ ਦਿੱਖ ਨਾਲ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰੀਕਿਆਂ ਨਾਲ ਮਾਪਿਆਂ ਅਤੇ ਸਮਾਜ ਦੀਆਂ ਮੋਹਤਬਰਾਂ ਸਖਸ਼ੀਅਤਾਂ ਨੂੰ ਭੇਜ ਕੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
ਸ੍ਰ ਦਰਸ਼ਨ ਸਿੰਘ ਜਿਲ੍ਹਾ ਮੈਂਟਰ ਸਾਇੰਸ, ਸ੍ਰ ਜਸਵੰਤ ਸਿੰਘ ਜਿਲ੍ਹਾ ਮੈਂਟਰ ਗਣਿਤ,ਸ੍ਰ ਨਵਦੀਪ ਸਿੰਘ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਅਤੇ ਸ੍ਰ  ਪ੍ਰੇਮ ਸਿੰਘ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਤਰਨਤਾਰਨ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਵਿਲੱਖਣ ਤਰੀਕੇ ਮਨਾਈ ਹੋਲੀ ਬਾਰੇ ਦੱਸਦਿਆਂ ਕਿਹਾ ਕਿ ਹੋਲੀ ਮਨਾਉਣ ਦਾ ਇਹ ਤਰੀਕਾ ਜਿੱਥੇ ਮਾਪਿਆਂ ਅਤੇ ਸਮਾਜ ਲਈ ਗਿਆਨ ਵਰਦਕ ਰਿਹਾ ਉੱਥੇ ਹੀ ਵਿਦਿਆਰਥੀਆਂ ਨੂੰ ਰਸਾਇਣਕ ਰੰਗਾਂ ਤੋਂ ਰਹਿਤ ਹੋਲੀ ਮਨਾਉਣ ਬਾਰੇ ਪ੍ਰੇਰਿਤ ਵੀ ਕਰ ਗਿਆ।