Government schools will have a different identity in the future – Dr. Sohal

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਭਵਿੱਖ ਵਿੱਚ ਸਰਕਾਰੀ ਸਕੂਲਾਂ ਦੀ ਹੋਵੇਗੀ ਵੱਖਰੀ ਪਹਿਚਾਣ – ਡਾ. ਸੋਹਲ
ਤਰਨ ਤਾਰਨ 24 ਅਪ੍ਰੈਲ
ਸਰਕਾਰੀ ਸਕੂਲ ਆਪਣੇ ਬਿਹਤਰੀਨ ਕਾਰਗੁਜ਼ਾਰੀ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਖ-ਵੱਖ ਪ੍ਰਾਪਤੀਆਂ ਸਦਕਾ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ। ਭਵਿੱਖ ਵਿੱਚ ਸਰਕਾਰੀ ਸਕੂਲ ਆਪਣੀ ਬਿਹਤਰੀਨ ਕਾਰਗੁਜ਼ਾਰੀ ਨਾਲ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਿੱਚ ਪੂਰੀ ਤਰ੍ਹਾਂ ਸਫਲ ਹੋਣਗੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਐਲੀਮੈਂਟਰੀ ਸਕੂਲ ਜਗਤਪੁਰਾ ਅਤੇ ਸਰਕਾਰੀ ਮਿਡਲ ਸਕੂਲ ਠੱਠਗੜ੍ਹ ਵਿਖੇ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਡਾ. ਕਸ਼ਮੀਰ ਸਿੰਘ ਸੋਹਲ ਨੇ ਕੀਤਾ।
ਇਸ ਮੌਕੇ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਸਕੂਲ ਵਿੱਚ ਕਰਵਾਏ ਗਏ ਬਿਹਤਰੀਨ ਵਿਕਾਸ ਕਾਰਜਾਂ ਲਈ ਸਮੁੱਚੇ ਸਟਾਫ ਨੂੰ ਸ਼ਾਬਾਸ਼ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗਰਾਂਟਾਂ ਨਾਲ ਜਿੱਥੇ ਵਿਦਿਆਰਥੀ ਬਿਹਤਰੀਨ ਸਿੱਖਿਆ ਹਾਸਿਲ ਕਰਨਗੇ, ਉੱਥੇ ਸਕੂਲ ਵਿੱਚ ਬੁਨਿਆਦੀ ਢਾਂਚੇ ਦਾ ਮੁਕੰਮਲ ਵਿਕਾਸ ਵੀ ਹੋਵੇਗਾ। ਉਹਨਾਂ ਕਿਹਾ ਕਿ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਇਆ ਹੋਣਗੀਆਂ ਅਤੇ ਵਿਦਿਆਰਥੀ ਵਿਸ਼ਵ ਪੱਧਰੀ ਮਾਹੌਲ ਵਿੱਚ ਬੈਠ ਕੇ ਬਿਹਤਰੀਨ ਸਿੱਖਿਆ ਹਾਸਲ ਕਰਨਗੇ।
ਇਸ ਮੌਕੇ ਹੈਡ ਟੀਚਰ ਨਿਰਮਲ ਕੌਰ ਸਰਕਾਰੀ ਐਲੀਮੈਂਟਰੀ ਸਕੂਲ ਜਗਤਪੁਰਾ, ਸਕੂਲ ਮੁਖੀ ਸਰਕਾਰੀ ਮਿਡਲ ਸਕੂਲ ਠੱਠਗੜ ਰਮਨਦੀਪ ਕੌਰ ਨੇ ਆਏ ਹੋਏ, ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ। ਇਸ ਮੌਕੇ ਹਲਕਾ ਕੋਆਰਡੀਨੇਟਰ ਗੁਰਿੰਦਰ ਸਿੰਘ, ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਲਵੜ, ਐਡਵੋਕੇਟ ਕੋਮਲਪ੍ਰੀਤ ਸਿੰਘ, ਸਰਪੰਚ ਕੰਵਲਜੀਤ ਸਿੰਘ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪਿੰਡ ਦੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।