Close

Government’s seriousness towards education has changed the face of government schools – Sandhu

Publish Date : 21/05/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਸਿੱਖਿਆ ਪ੍ਰਤੀ ਸਰਕਾਰ ਦੀ ਸੰਜੀਦਗੀ ਨੇ ਸਰਕਾਰੀ ਸਕੂਲਾਂ ਲਈ ਬਦਲੀ ਨੁਹਾਰ – ਸੰਧੂ

ਤਰਨ ਤਾਰਨ 20 ਮਈ

 ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਦੀ ਸਿੱਖਿਆ ਪ੍ਰਤੀ ਸੰਜੀਦਗੀ ਕਾਰਨ ਸਰਕਾਰੀ ਸਕੂਲਾਂ ਦੀ ਨੁਹਾਰ ਲਗਾਤਾਰ ਬਦਲ ਰਹੀ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਐਮ ਐਲ ਏ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਦੀ ਯੋਗ ਅਗਵਾਈ ਹੇਠ ਸ੍ਰ ਹਰਜੀਤ ਸਿੰਘ ਸੰਧੂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਭੁੱਲਰ, ਸਰਕਾਰੀ ਮਿਡਲ ਸਕੂਲ ਭੁੱਲਰ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪੰਡੋਰੀ ਗੋਲਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਾਠ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ।

ਇਸ ਮੌਕੇ ਇਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ, ਕਮਰਿਆਂ ਅਤੇ ਚਾਰਦੀਵਾਰੀਆਂ ਨੂੰ ਦੇਖਣ ਤੋਂ ਬਾਅਦ ਉਹਨਾਂ ਸਕੂਲ ਪ੍ਰਿੰਸੀਪਲ ਸਾਹਿਬਾਨ, ਸਕੂਲ ਮੁੱਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ ।  ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਿਰ ਕਰਦਿਆਂ ਸਰਕਾਰ ਪਾਸੋਂ ਇੰਝ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ  ਨਾਲ  ਪੂਰੇ  ਸੂਬੇ ਦੀ ਸਿੱਖਿਆ ਦਾ ਆਧੁਨੀਕਰਨ ਕਰ ਦਿੱਤਾ ਜਾਵੇਗਾ। ਇਸ ਮੌਕੇ ਬੋਲਦਿਆਂ ਸ੍ਰ ਰਣਜੀਤ ਸਿੰਘ ਬਾਠ ਨੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਸਕੂਲ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਅਹਿਦ ਲਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣ, ਐਸ ਐਮ ਸੀ ਕਮੇਟੀ ਚੇਅਰਮੈਂਨ, ਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਤਾ ਪਿਤਾ ਵਿਸ਼ੇਸ਼ ਤੌਰ ਤੇ ਹਾਜਰ ਸਨ ।