Great start of ‘Khedan Watan Punjab Diyan’ on the land of Mianwind
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਤਰਨਤਾਰਨ
ਖੇਡਾਂ ਵਤਨ ਪੰਜਾਬ ਦੀਆਂ….
ਮੀਆਂਵਿੰਡ ਦੀ ਧਰਤੀ ’ਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਅਗਾਜ਼
ਵਿਧਾਇਕ ਦਲਬੀਰ ਸਿੰਘ ਟੌਂਗ ਨੇ ਖੇਡ ਟੂਰਨਾਮੈਂਟ ਦਾ ਉਦਘਾਟਨ ਕੀਤਾ
ਤਰਨਤਾਰਨ, 5 ਸਤੰਬਰ ( ) – ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਅਗਾਜ਼ ਬਲਾਕ ਮੀਆਂਵਿੰਡ ਵਿਖੇ ਵੀ ਕਰ ਦਿੱਤਾ ਗਿਆ ਹੈ।ਇਹ ਬਲਾਕ ਪੱਧਰੀ ਖੇਡਾਂ 5 ਤੋਂ 7 ਸਤੰਬਰ ਤੱਕ ਚੱਲਣਗੀਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ ਦਲਬੀਰ ਸਿੰਘ ਟੌਂਗ ਵੱਲੋਂ ਕੀਤਾ ਗਿਆ।
ਖੇਡਾਂ ਦਾ ਉਦਘਾਟਨ ਕਰਨ ਮੌਕੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਸ ਟੌਂਗ ਨੇ ਕਿਹਾ ਕਿ ਉਹ ਖੇਡ ਭਾਵਨਾਂ ਨਾਲ ਇਨ੍ਹਾਂ ਖੇਡਾਂ ਵਿੱਚ ਭਾਗ ਲੈਂਦੇ ਹੋਏ ਆਪਣਾ ਬੇਹਤਰ ਪ੍ਰਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਦੀ ਜੋ ਪਹਿਲਕਦਮੀ ਕੀਤੀ ਗਈ ਹੈ ਇਸਦਾ ਬਹੁਤ ਹਾਂ-ਪੱਖੀ ਅਸਰ ਦੇਖਣ ਨੂੰ ਮਿਲਿਆ ਹੈ ਅਤੇ ਖਿਡਾਰੀਆਂ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਲਈ ਬਹੁਤ ਉਤਸ਼ਾਹ ਹੈ। ਉਨ੍ਹਾਂ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਇਨਾਂ ਖੇਡਾਂ ਵਿੱਚ ਭਾਗ ਲੈਣਗੇ।
ਵਿਧਾਇਕ ਸ ਟੌਂਗ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਸਾਡੀ ਨੌਜਵਾਨ ਪੀੜੀ ਨਸ਼ਿਆਂ ਤੋਂ ਬਚ ਕੇ ਖੇਡਾਂ ਨਾਲ ਜੁੜੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਭਵਿੱਖ ਵਿੱਚ ਚੰਗੀ ਕੋਚਿੰਗ ਲੈ ਕੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਸ. ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ 6 ਕਰੋੜ ਰੁਪਏ ਦੇ ਇਨਾਮ ਤਕਸੀਮ ਕੀਤੇ ਜਾਣਗੇ ਅਤੇ ਨਾਲ ਹੀ ਜੇਤੂ ਖਿਡਾਰੀਆਂ ਨੂੰ ਗ੍ਰੇਡਏਸ਼ਨ ਨੀਤੀ ਤਹਿਤ ਕਵਰ ਕੀਤਾ ਜਾਵੇਗਾ।