Close

Guidelines of Chief Agriculture Officer Dr. Harpal Singh Pannu ji

Publish Date : 26/09/2024

ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾਕਟਰ ਗੁਰਿੰਦਰਜੀਤ ਸਿੰਘ ਖੇਤੀਬਾੜੀ ਅਫਸਰ ਗੰਡੀਵਿੰਡ ਜੀ ਦੀ ਯੋਗ ਅਗਵਾਈ ਹੇਠ ਸੀ ਆਰ ਐਮ ਸਕੀਮ ਅਧੀਨ ਪਿੰਡ ਕਸੇਲ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਇਸ ਮੌਕੇ ਫਾਰਮ ਸਲਾਹਕਾਰ ਕੇਂਦਰ ਤਰਨ ਤਾਰਨ ਤੋਂ ਡਾਕਟਰ ਪਰਮਿੰਦਰ ਸੰਧੂ ਜੀ ਨੇ ਹਾੜੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਦੇ ਨੁਕਤੇ ਸਾਂਝੇ ਕੀਤੇ ਗਏ ਇਹਨਾਂ ਨਾਲ ਪਹੁੰਚੇ ਡਾਕਟਰ ਸਵਰੀਤ ਕੌਰ ਨੇ ਕਿਸਾਨਾਂ ਨੂੰ ਫਲਦਾਰ ਬੂਟਿਆਂ ਦੀਆਂ ਬਿਮਾਰੀਆਂ ਨੂੰ ਰੋਕਣ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਇਸ ਮੌਕੇ ਬਾਗਬਾਨੀ ਵਿਭਾਗ ਤੋਂ ਆਏ ਡਾਕਟਰ ਤਜਿੰਦਰ ਸਿੰਘ ਡਿਪਟੀ ਡਾਇਰੈਕਟਰ ਤਰਨ ਤਾਰਨ ਜੀ ਨੇ ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ । ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾਕਟਰ ਗੁਰਿੰਦਰਜੀਤ ਸਿੰਘ ਖੇਤੀਬਾੜੀ ਅਫਸਰ ਗੰਡੀਵਿੰਡ ਜੀ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਜਿਸ ਨਾਲ ਰਸਾਇਣਿਕ ਖਾਦਾਂ ਦੀ ਵਰਤੋਂ ਘੱਟਦੀ ਹੈ ਅਤੇ ਵਾਤਾਵਰਨ ਪਲੀਤ ਨਹੀਂ ਹੁੰਦਾ ਇਸ ਮੌਕੇ ਸ਼੍ਰੀ ਮਲਕੀਤ ਸਿੰਘ ਬੀਟੀਐਮ ਨੇ ਤੇਲ ਬੀਜ ਫਸਲਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਆਤਮਾ ਸਕੀਮ ਤਹਿਤ ਚੱਲ ਰਹੀਆਂ ਟ੍ਰੇਨਿੰਗਾਂ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਮੌਕੇ ਸਰਕਲ ਇੰਚਾਰਜ ਸ੍ਰੀ ਗੁਰਮੀਤ ਸਿੰਘ ਖੇਤੀਬਾੜੀ ਵਿਸਥਰ ਅਫਸਰ ਜੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਅਧਾਰ ਤੇ ਖਾਦਾਂ ਦੇ ਵਰਤੋਂ ਕਰਨ ਲਈ ਕਿਹਾ ਅਤੇ ਡਾਕਟਰ ਸਤਿੰਦਰ ਸਿੰਘ ਏ ਈ ਓ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਸ੍ਰੀ ਨਵਦੀਪ ਸਿੰਘ ਏ ਐਸ ਆਈ ਨੇ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ ਸ਼੍ਰੀ ਪ੍ਰਦੀਪ ਕੁਮਾਰ ਏ ਐਸ ਆਈ ਨੇ ਕਿਸਾਨ ਕੈਂਪ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਈ ਇਸ ਕੈਂਪ ਵਿੱਚ ਆਏ ਇਲਾਕੇ ਦੇ ਅਗਾਂਹ ਵਧੂ ਕਿਸਾਨ ਸ੍ਰੀ ਪ੍ਰਭਪਾਲ ਸਿੰਘ ਸ੍ਰੀ ਨਗਿੰਦਰ ਕੁਮਾਰ ਸ੍ਰੀ ਪ੍ਰਦੀਪ ਸਿੰਘ ਸ਼੍ਰੀ ਪਰਮਜੀਤ ਸਿੰਘ ਰਸ਼ਪਾਲ ਸਿੰਘ ਕਵਲਜੀਤ ਸਿੰਘ ਆਦਿ ਹਾਜ਼ਰ ਹੋਏ। ਇਸ ਮੌਕੇ ਨੁੱਕੜ ਨਾਟਕ ਰਾਹੀਂ ਕਿਸਾਨਾਂ ਨੂੰ ਫਸਲਾਂ ਦੀ ਰਹਿਣ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਵੀ ਜਾਗਰੂਕ ਕੀਤਾ ਗਿਆ। ਕਿਸਾਨ ਸਿਖਲਾਈ ਕੈਂਪ ਵਿੱਚ ਪਹੁੰਚੇ ਕਿਸਾਨਾਂ ਅਤੇ ਖੇਤੀਬਾੜੀ ਮਾਹਰਾਂ ਦਾ ਡਾ਼ ਗੁਰਿੰਦਰਜੀਤ ਸਿੰਘ ਖੇਤੀਬਾੜੀ ਅਫਸਰ ਗੰਡੀਵਿੰਡ ਜੀ ਵੱਲੋਂ ਧੰਨਵਾਦ ਕੀਤਾ ਗਿਆ।