he procurement process of paddy in the markets of district Tarn Taran continues smoothly and smoothly-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,49,639 ਮੀਟਰਿਕ ਟਨ ਝੋਨੇ ਵਿੱਚੋਂ 9,48,664 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ
ਕਿਸਾਨਾਂ ਨੂੰ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਖਰੀਦ ਕੀਤੇ ਗਏ ਝੋਨੇ ਦੀ 1632 ਕਰੋੜ ਰੁਪਏ ਦੀ ਅਦਾਇਗੀ
ਤਰਨ ਤਾਰਨ, 27 ਅਕਤੂਬਰ:
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ 9,49,639 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 9,48,664 ਮੀਟਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1632 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 8,75,079 ਮੀਟਰਿਕ ਟਨ ਤੋਂ ਵੱਧ ਝੋਨੇ ਦੀ ਮੰਡੀਆਂ ਵਿੱਚੋਂ ਚੁਕਾਈ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 27 ਅਕਤੂਬਰ ਤੱਕ ਪਨਗਰੇਨ ਵੱਲੋਂ 390154 ਮੀਟਰਿਕ ਟਨ, ਮਾਰਕਫੈੱਡ ਵੱਲੋਂ 235564 ਮੀਟਰਿਕ ਟਨ, ਪਨਸਪ ਵੱਲੋਂ 172404 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 116601 ਮੀਟਰਿਕ ਟਨ ਅਤੇ ਐੱਫ਼ ਸੀ. ਆਈ. ਵੱਲੋਂ 28662 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 5279 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।