Health Department celebrates Menstrual Hygiene Day

ਸਿਹਤ ਵਿਭਾਗ ਵੱਲੋਂ ਮਨਾਇਆ ਮਹਾਂਵਾਰੀ ਸਵੱਛਤਾ ਦਿਵਸ
ਤਰਨ ਤਾਰਨ , 28 ਮਈ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਰਹਿਨੁਮਾਈ ਹੇਠ ਬੁੱਧਵਾਰ ਨੂੰ ਦਫ਼ਤਰ ਸਿਵਲ ਸਰਜਨ ਅਤੇ ਜ਼ਿਲੇ ਦੇ ਵੱਖ- ਵੱਖ ਸਿਹਤ ਕੇਂਦਰਾਂ ਵਿਖ਼ੇ ਮਹਾਵਾਰੀ ਸਵੱਛਤਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਨਰਸਿੰਗ ਸੰਸਥਾਵਾਂ ਦੀਆਂ ਵਿਦਿਆਰਥਣਾਂ ਵੱਲੋਂ ਹਿੱਸਾ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਵਿਸ਼ਵ ਭਰ ਦੇ ਵਿੱਚ ਮਈ 28 ਨੂੰ ਮਹਾਵਾਰੀ ਸਵੱਛਤਾ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਵਿਸ਼ੇਸ਼ ਤੌਰ ਤੇ ਕਿਸ਼ੋਰ ਅਵਸਥਾ ਵਾਲੀਆਂ ਲੜਕੀਆਂ ਨੂੰ ਮਹਾਵਾਰੀ ਵਾਲੇ ਦਿਨਾਂ ਦੌਰਾਨ ਅਪਣਾਈ ਜਾਣ ਵਾਲੀ ਸਵੱਛਤਾ ਦੇ ਬਾਰੇ ਜਾਗਰੂਕ ਕਰਨਾ ਹੈ।
ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਾਲ 2025 ਦੀ ਮਹਾਵਾਰੀ ਸਵੱਛਤਾ ਦਿਵਸ ਦੀ ਥੀਮ ‘ਪੀਰੀਅਡ ਫਰੈਂਡਲੀ ਵਰਲਡ’ ਹੈ ਜਿਸ ਦਾ ਅਰਥ ਵਿਸ਼ਵ ਭਰ ਦੇ ਵਿੱਚ ਮਹਾਵਾਰੀ ਸਬੰਧੀ ਜਾਣਕਾਰੀ ਨੂੰ ਪਹੁੰਚਾਉਣਾ ਹੈ ਤਾਂ ਜੋ ਇਸ ਬਾਰੇ ਦੁਨੀਆਂ ਦੇ ਵਿੱਚ ਬਣੇ ਭਰਮਾਂ ਨੂੰ ਖਤਮ ਕੀਤਾ ਜਾ ਸਕੇ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਨੇ ਕਿਹਾ ਕਿ ਮਹਾਂਵਾਰੀ ਸਵੱਛਤਾ ਸਬੰਧੀ ਸਿਹਤ ਵਿਭਾਗ ਦੀਆਂ ਆਰਬੀਐਸਕੇ ਦੀਆਂ ਟੀਮਾਂ ਵੱਲੋਂ ਵੱਖ ਵੱਖ ਸਕੂਲਾਂ ਦੇ ਵਿੱਚ ਜਾ ਕੇ ਵਿਦਿਆਰਥਨਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਵਾਰੀ ਵਾਲੇ ਦਿਨਾਂ ਦੌਰਾਨ ਤੰਦਰੁਸਤੀ ਲਈ ਲੜਕੀਆਂ ਅਤੇ ਔਰਤਾਂ ਆਯਰਨ ਯੁਕਤ ਅਤੇ ਪੋਸ਼ਟਿਕ ਖੁਰਾਕ ਲੈਣ।
ਉਹਨਾਂ ਦੱਸਿਆ ਕਿ ਮਹਾਵਾਰੀ ਸਵੱਛਤਾ ਬਾਰੇ ਕੁਇਜ਼ ਕੰਪੀਟੀਸ਼ਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਜੋ ਇਸ ਦਿਵਸ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।
ਇਸ ਮੌਕੇ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਡਾਕਟਰ ਅਵਲੀਨ ਕੌਰ ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਆਦਿ ਮੌਜੂਦ ਰਹੇ।