Close

Health Department spreads awareness at nurseries to prevent dengue: Civil Surgeon Dr. Gurpreet Singh Rai

Publish Date : 23/06/2025

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਨਰਸਰੀਆਂ ਵਿਖੇ ਜਾਗਰੂਕਤਾ ਫੈਲਾਈ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 20 ਜੂਨ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ, ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਤਹਿਤ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਬੂਟਿਆਂ ਦੀਆਂ ਨਰਸਰੀਆਂ ਅਤੇ ਉਸਾਰੀ ਅਧੀਨ ਇਮਾਰਤਾਂ ਵਿਖੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।

 ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਰਾਏ ਨੇ ਦੱਸਿਆ ਕਿ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਡੇਂਗੂ ਬੁਖਾਰ ਦੀ ਰੋਕਥਾਮ ਸਬੰਧੀ ਵਿਸ਼ੇਸ਼ ਤੌਰ ‘ਤੇ ‘ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ‘ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਦੇ ਸ਼ਹਿਰਾਂ, ਕਸਬਿਆ ਅਤੇ ਪਿੰਡਾਂ ਵਿੱਚ ਬੂਟਿਆਂ ਦੀਆਂ ਨਰਸਰੀਆਂ ਅਤੇ ਉਸਾਰੀ ਅਧੀਨ ਇਮਾਰਤਾਂ ਵਿਖੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਸਿਹਤ ਕਰਮੀਆਂ ਵੱਲੋਂ ਫੀਵਰ ਸਰਵੇ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਜਾਗਰੂਕਤਾ ਮੁਹਿੰਮ ਦੌਰਾਨ ਨਾਗਰਿਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ, ਤਾਂ ਜੋ ਲੋਕ ਆਪਣੇ ਆਪ ਨੂੰ ਇਸ ਬੁਖਾਰ ਤੋਂ ਬਚਾ ਸਕਣ।

        ਸਿਵਲ ਸਰਜਨ ਡਾ ਰਾਏ ਨੇ ਦਸਿਆ ਕਿ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਡ੍ਰਾਈ ਡੇਅ ਐਲਾਣਿਆ ਗਿਆ ਹੈ ਅਤੇ ਇਸ ਦਿਨ ਸਾਨੂੰ ਸਾਰਿਆ ਉਨਾਂ ਸਥਾਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ ‘ਤੇ ਚਤੱਕੇ ਪੈਣ, ਤੇਜ਼ ਸਿਰਪੀੜ, ਜੋੜਾ ‘ਚ ਦਰਦ, ਜੁਕਾਮ ਹੋਵੇ, ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ ‘ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ।

ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਰਾਘਵ ਗੁਪਤਾ  ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ ‘ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ ‘ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ। ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ, ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਰਾਘਵ ਗੁਪਤਾ ਅਤੇ ਡਾ.ਅਵਲੀਨ ਕੌਰ, ਜ਼ਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਐਸ ਆਈ ਗੁਰਦੇਵ ਸਿੰਘ ਢਿੱਲੋਂ, ਜਸਪਿੰਦਰ ਸਿੰਘ, ਪਰਦੀਪ ਸਿੰਘ, ਮਨਜਿੰਦਰ ਸਿੰਘ ਖਹਿਰਾ ਆਦਿ ਮੌਜੂਦ ਰਹੇ।