Close

Health department teams conduct door-to-door health check-up of people due to Covid-19: Deputy Commissioner

Publish Date : 29/05/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੇ ਚੱਲਦੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਕੀਤੀ ਗਈ ਲੋਕਾਂ ਦੀ ਸਿਹਤ ਦੀ ਜਾਂਚ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ 2,01,402 ਘਰਾਂ ਵਿੱਚ ਜਾ ਕੇ 12 ਲੱਖ 15 ਹਜ਼ਾਰ 398 ਵਸਨੀਕਾਂ ਦੀ ਕੀਤੀ ਗਈ ਸਕਰੀਨਿੰਗ
ਤਰਨ ਤਾਰਨ, 29 ਮਈ :
ਕੋਵਿਡ-19 ਦੇ ਚੱਲਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ 2,01,402 ਘਰਾਂ ਵਿੱਚ ਜਾ ਕੇ 12 ਲੱਖ 15 ਹਜ਼ਾਰ 398 ਵਸਨੀਕਾਂ ਦੀ ਸਕਰੀਨਿੰਗ ਕੀਤੀ ਗਈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੱਸਿਆ ਕਿ ਸਕਰੀਨਿੰਗ ਦੌਰਾਨ 75 ਵਿਅਕਤੀਆਂ ਦੇ ਇਨਫਲ਼ੂਏਂਜ਼ਾਂ ਲਾਈਕ ਇਲਨੈੱਸ ਦੇ ਲੱਛਣ ਪਾਏ ਗਏ ਜਿੰਨ੍ਹਾਂ ਦੇ ਸੈਂਪਲ ਲੈ ਕੇ ਕੋਵਿਡ-19 ਦੀ ਜਾਂਚ ਲਈ ਲੈਬ ਵਿੱਚ ਭੇਜੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਐੱਸ. ਐੱਮ. ਓਜ਼ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਘਰ-ਘਰ ਜਾ ਕੇ ਵਸਨੀਕਾਂ ਦੀ ਸਿਹਤ ਸਬੰਧੀ ਜਾਂਚ ਕੀਤੀ ਗਈ।ਸਰਵੇ ਦੌਰਾਨ ਕੋਈ ਵੀ ਸ਼ੱਕੀ ਕੇਸ ਨਹੀਂ ਪਾਇਆ ਗਿਆ।
ਉਨਾਂ ਕਿਹਾ ਕਿ ਇਸ ਤੋਂ ਬਾਅਦ ਵੀ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ, ਜਿੱਥੇ ਵੀ ਲੋੜ ਮਹਿਸੂਸ ਹੋਵੇਗੀ ਉੱਥੇ ਸਿਹਤ ਵਿਭਾਗ ਦੀਆਂ ਟੀਮਾਂ ਭੇਜੀਆਂ ਜਾਣਗੀਆਂ ਅਤੇ ਇਹ ਕੰਮ ਵਾਇਰਸ ਦੇ ਖਾਤਮੇ ਤੱਕ ਜਾਰੀ ਰਹੇਗਾ। ਉਹਨਾਂ ਕਿਹਾ ਕਿ ਵੱਖ-ਵੱਖ ਖੇਤਰਾਂ ਦੇ ਵਸਨੀਕਾਂ ਦੀ ਸਿਹਤ ਦੀ ਜਾਂਚ ਕਰਨ ਨਾਲ ਪ੍ਰਭਾਵਿਤ ਵਿਅਕਤੀ ਦਾ ਇਲਾਜ ਵੀ ਹੋ ਸਕੇਗਾ ਅਤੇ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਿਆ ਵੀ ਜਾ ਸਕੇਗਾ।
—————