Close

Helpline launched by District Employment and Business Bureau to ensure employment for youth under “Mission Fateh” due to Covid-19.

Publish Date : 05/06/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੇ ਚੱਲਦਿਆਂ “ਮਿਸ਼ਨ ਫਤਿਹ” ਤਹਿਤ ਨੌਜਵਾਨਾਂ ਲਈ ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਹੈਲਪਲਾਈਨ-ਡੀ. ਸੀ.
ਲਾੱਕਡਾਊਨ ਦੌਰਾਨ ਸਿੱਖਿਆ ਸੰਸਥਾਵਾਂ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਹੈ ਆੱਨਲਾਈਨ ਕਾਊਂਸਲਿੰਗ
ਤਰਨ ਤਾਰਨ, 5 ਜੂਨ :
ਕੋਵਿਡ-19 ਦੇ ਚੱਲਦਿਆਂ “ਮਿਸ਼ਨ ਫਤਿਹ” ਤਹਿਤ ਕਰੋਨਾ ਵਾਇਰਸ ਨਾਲ ਵਿੱਢੀ ਗਈ ਜੰਗ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ, ਤਰਨ ਤਾਰਨ, ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਯੋਗ ਅਗਵਾਈ ਅਤੇ ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨਤਾਰਨ, ਦੀ ਰਹਿਨੁਮਾਈ ਹੇਠ, ਲੱਾਕਡਾਊਨ ਦੌਰਾਨ ਜਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨਤਾਰਨ ਵਲੋਂ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਹ ਹੈਲਪਲਾਈਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੈਲਪਲਾਈਨ ਨੰਬਰ 77173-97013 ‘ਤੇ ਨੌਜਵਾਨ ਹਰ ਕੰਮ ਵਾਲੇ ਦਿਨ ਸਵੇਰੇ 09-00 ਵਜੇ ਤੋਂ ਸ਼ਾਮ 05-00 ਵਜੇ ਤੱਕ ਸੰਪਰਕ ਕਰਕੇ ਆਪਣੇ ਵੇਰਵੇ ਦੱਸ ਸਕਦੇ ਹਨ, ਜਿਸ ਤੇ ਉਨ੍ਹਾਂ ਨੂੰ ਯੋਗਤਾ ਦੇ ਅਧਾਰ ‘ਤੇ ਰੋਜ਼ਗਾਰ ਪ੍ਰਾਪਤੀ ਵਿੱਚ ਸਹਾਇਤਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਨੌਜਵਾਨ ਆਪਣੇ ਵੇਰਵੇ ਈ-ਮੇਲ ਅਡਰੈੱਸ dbeetarntaranhelp@gmail.com ‘ਤੇ ਵੀ ਭੇਜ ਸਕਦੇ ਹਨ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਲਾੱਕਡਾਊਨ ਦੌਰਾਨ ਸਿੱਖਿਆ ਸੰਸਥਾਵਾਂ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਦੀ ਆੱਨਲਾਈਨ ਕਾਊਂਸਲਿੰਗ ਵੀ ਕੀਤੀ ਜਾ ਰਹੀ ਹੈ।
ਜਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਆਪਣਾ ਕੰਮ ਧੰਦਾ ਕਰਨ ਦੇ ਚਾਹਵਾਨ ਬੇਰੁਜ਼ਗਾਰਾਂ ਦੇ ਵੇਰਵੇ ਵੀ ਇਕੱਤਰ ਕੀਤੇ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਸਰਕਾਰ ਦੀਆਂ ਸਵੈ-ਰੋਜਗਾਰ ਸਕੀਮਾਂ ਤਹਿਤ ਵਿੱਤੀ ਸਹਾਇਤ ਪ੍ਰਦਾਨ ਕੀਤੀ ਜਾ ਸਕੇ ਅਤੇ ਉਹ ਆਪਣਾ ਕੰਮ ਸ਼ੁਰੂ ਕਰ ਸਕਣ। ਉਨ੍ਹਾ ਕਿਹਾ ਕਿ ਸਵੈ-ਰੋਜ਼ਗਾਰ ਦੇ ਚਾਹਵਾਨ  ਬੇਰੁਜ਼ਗਾਰ ਆਪਣੇ ਵੇਰਵੇ  https://forms.gle/WzCEPnwnYGsWCeEz9   ਲਿੰਕ ਤੇ ਦਰਜ ਕਰਵਾ ਸਕਦੇ ਹਨ। ਪੜ੍ਹੇ ਲਿਖੇ ਬੇਰੁਜਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਤਿਆਰ ਕੀਤੇ ਪੋਰਟਲ www.pgrkam.com  ‘ਤੇ ਵੀ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ।
————