Close

Helpline numbers issued to protect children during curfew and lockdown – Deputy Commissioner

Publish Date : 12/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਰਫ਼ਿਊ ਅਤੇ ਲਾੱਕਡਾਊਨ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਹੈੱਲਪਲਾਈਨ ਨੰਬਰ ਜਾਰੀ- ਡਿਪਟੀ ਕਮਿਸ਼ਨਰ
ਜਿਲ੍ਹਾ ਪ੍ਰਸਾਸ਼ਨ ਵਲੋਂ ਜਾਰੀ ਹੈਲਪਲਾਈਨ ਨੰਬਰ ‘ਤੇ ਬੱਚਿਆਂ ਦੀ ਕਾਊਂਸਲਿੰਗ, ਬੇਸਹਾਰਾ ਬੱਚਿਆਂ ਦੇ ਰਹਿਣ ਅਤੇ ਦੇਖਭਾਲ ਸਬੰਧੀ ਕੀਤੀ ਜਾਵੇਗੀ ਮੱਦਦ
ਤਰਨ ਤਾਰਨ, 12 ਅਪ੍ਰੈਲ :
ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫ਼ਿਊ ਅਤੇ ਲਾੱਕਡਾਊਨ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮਹਿਲਾ ਤੇ ਬਾਲ ਵਿਕਾਸ ਵਿਭਾਗ ਤਰਨ ਤਾਰਨ ਵੱਲੋਂ ਜ਼ਿਲ੍ਹਾ ਪੱਧਰ ‘ਤੇ ਹੈੱਲਪਲਾਈਨ ਨੰਬਰ ਜਾਰੀ ਕੀਤੇ ਹਨ।
ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਕਰਫਿਊ ਤੇ ਲਾੱਕਡਾਊਨ ਦੌਰਾਨ ਜੇਕਰ ਕਿਸੇ ਵੀ ਬੱਚੇ ਦੇ ਸਬੰਧ ਵਿੱਚ ਕੋਈ ਵੀ ਸੂਚਨਾ ਕਿਸੀ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਸਿੱਧੇ ਤੌਰ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਤਰਨ ਤਾਰਨ ਰਾਜੇਸ਼ ਕੁਮਾਰ ਨਾਲ ਉਨ੍ਹਾਂ ਦੇ ਮੋਬਾਇਲ ਨੰ 73074-33144 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਹਨਾਂ ਕਿਹਾ ਕਿ ਲਾੱਕਡਾਊਨ ਦੌਰਾਨ ਕਈ ਬੱਚਿਆਂ ਨੂੰ ਸਿੱਖਿਆ, ਸੁਰੱਖਿਆ, ਦੇਖਭਾਲ, ਘਰੇਲੂ ਹਿੰਸਾ ਦੌਰਾਨ ਮਾਨਸਿਕ ਪਰੇਸ਼ਾਨੀਆਂ ਦਾ ਸਾਮਣਾ ਕਰਨਾ ਪੈ ਰਿਹਾ ਹੈ।ਜਿਲ੍ਹਾ ਪ੍ਰਸਾਸ਼ਨ ਵਲੋਂ ਜਾਰੀ ਹੈਲਪਲਾਈਨ ਨੰਬਰ ‘ਤੇ ਬੱਚਿਆਂ ਦੀ ਕਾਊਂਸਲਿੰਗ, ਬੇਸਹਾਰਾ ਬੱਚਿਆਂ ਦੇ ਰਹਿਣ ਅਤੇ ਦੇਖਭਾਲ ਸਬੰਧੀ ਮੱਦਦ ਕੀਤੀ ਜਾਵੇਗੀ।
ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਬੱਚਿਆਂ ਨਾਲ ਹੋ ਰਹੇ ਬਾਲ ਸੋਸ਼ਣ ਸਬੰਧੀ ਕੋਈ ਸੂਚਨਾ ਜਾਂ ਸ਼ਿਕਾਇਤ ਵੀ ਦਰਜ ਕਰਵਾਈ ਜਾਵੇ ਤਾਂ ਜੋ ਇਸ ਕੋਵਿਡ-19 ਮਹਾਂਮਾਰੀ ਦੌਰਾਨ ਬੱਚਿਆਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨਾ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਕੋਈ ਸ਼ਿਕਾਇਤ ਕਰਤਾ ਬਾਲ ਹੈਲਪਲਾਈਨ ‘ਤੇ  ਕੋਈ ਸੂਚਨਾ ਦਿੰਦਾ ਹੈ ਤਾਂ ਉਸਦੀ ਸੂਚਨਾ ਜਾਣਕਾਰੀ ਗੁਪਤ ਰੱਖੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕੀ ਇਸ ਕੋਵਿਡ-19 ਮਹਾਂਮਾਰੀ ਦੌਰਾਨ ਜੇਕਰ ਕੋਈ ਬੱਚਾ ਲਾਵਾਰਿਸ ਜਾਂ ਬੇਸਹਾਰਾ ਮਿਲਦਾ ਹੈ ਤਾਂ ਹੈਲਪਲਾਈਨ ਨੰਬਰ ਬਾਲ ਸੁਰੱਖਿਆ ਅਫ਼ਸਰ 94639-03411, ਲੀਗਲ ਅਫ਼ਸਰ 84378-27680, ਚਾਇਲਡ ਹੈੱਲਪਲਾਈਨ 1098 ਅਤੇ ਜਿਲ੍ਹਾ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ 01852-224115, 01852-222555 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਉਕਤ ਹੈਲਪਲਾਈਨ ‘ਤੇ ਬੱਚਿਆਂ ਦੀ ਕਾਉਂਸਲਿੰਗ, ਲੀਗਲ ਸਲਾਹ, ਸਿੱਖਿਆ ਸਬੰਧੀ ਜਾਂ ਕੋਈ ਵੀ ਪਰੇਸ਼ਾਨੀ ਆ ਰਹੀ ਹੈ ਤਾਂ ਉਕਤ ਨੰਬਰ ‘ਤੇ ਸੰਪਰਕ ਕਰਕੇ ਸੇਵਾਵਾਂ ਲਾਈਆਂ ਜਾ ਸਕਦੀਆਂ ਹਨ।ਇਹ ਹੈਲਪਲਾਇਨ ਨੰਬਰ ‘ਤੇ  ਸੇਵਾਵਾਂ 24 ਘੰਟੇ ਜਾਰੀ ਰਹਿਣਗੀਆਂ।
—————