Close

Home examinations for non-board classes of government schools starting from tomorrow will be in shifts – DEO

Publish Date : 15/03/2021
DEO
ਸਰਕਾਰੀ ਸਕੂਲਾਂ ਦੀਆਂ ਕੱਲ ਤੋਂ ਸ਼ੁਰੂ ਹੋ ਰਹੀਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ਿਫਟਾਂਂ `ਚ ਹੋਣਗੀਆਂ
ਵਿਦਿਆਰਥੀਆਂ ਦੀ ਕੋਰੋਨਾ ਤੋਂ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ
ਵਿਭਾਗ ਵੱਲੋਂ ਸੋਧੀ ਹੋਈ ਡੇਟਸ਼ੀਟ ਜਾਰੀ
ਕੋਰੋਨਾ ਪਾਜੀਟਿਵ ਦੀ ਵਜ੍ਹਾ ਨਾਲ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿੱਚ ਨਵੇਂ ਪ੍ਰਸ਼ਨ ਪੱਤਰ ਨਾਲ ਲਈ ਜਾਵੇਗੀ
ਤਰਨਤਾਰਨ, 14 ਮਾਰਚ :
ਸਕੂਲ ਸਿੱਖਿਆ ਵਿਭਾਗ ਵੱਲੋਂ ਨਾਨ ਬੋਰਡ ਜਮਾਤਾਂ ਦੀਆਂ ਅੱਜ 15 ਮਾਰਚ ਨੂੰ ਸ਼ੁਰੂ ਹੋ ਰਹੀਆਂ ਸਾਲਾਨਾ ਘਰੇਲੂ ਪ੍ਰੀਖਿਆਵਾਂ ਵੀ ਸਵੇਰ ਅਤੇ ਸ਼ਾਮ ਦੇ ਸ਼ੈਸਨ ਦੌਰਾਨ ਸ਼ਿਫਟਾਂ ਵਿੱਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।ਵਰਨਣਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੇ ਵਧਦੇ ਖਤਰੇ ਦੌਰਾਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਾਰੀਆਂ ਜਮਾਤਾਂ ਲਈ ਪ੍ਰੀਖਿਆਵਾਂ ਛੁੱਟੀਆਂ ਦਾ ਐਲਾਨ ਕਰਦਿਆਂ ਵਿਦਿਆਰਥੀਆਂ ਨੂੰ ਘਰਾਂ ਵਿੱਚ ਹੀ ਰਹਿਕੇ ਪੇਪਰਾਂ ਦੀ ਤਿਆਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਇਸ ਦੌਰਾਨ ਪਹਿਲੀ ਤੋਂ ਚੌਥੀ, ਛੇਵੀਂ, ਸੱਤਵੀ,ਨੌਵੀਂ ਅਤੇ ਗਿਆਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਇਕੱਤਰਤਾ ਘੱਟ ਕਰਨ ਲਈ ਇਹਨਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਵੀ ਇਕੱਠਿਆਂ ਲੈਣ ਦੀ ਬਜਾਏ ਸ਼ਿਫਟਾਂ ਵਿੱਚ ਲੈਣ ਲਈ ਵਿਭਾਗ ਵੱਲੋਂ ਮੁੜ ਤੋਂ ਸੋਧੀ ਹੋਈ ਡੇਟਸ਼ੀਟ ਜਾਰੀ ਕੀਤੀ ਗਈ ਹੈ।
         ਸ਼੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਅਤੇ ਸ਼੍ਰੀ ਹਰਪਾਲ ਸਿੰਘ ਸੰਧਾਵਾਲੀਆ ਉਪ-ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਦੱਸਿਆ ਕਿ ਸੋਧੀ ਹੋਈ ਡੇਟਸ਼ੀਟ ਅਨੁਸਾਰ ਸਵੇਰ ਦਾ ਸੈਸ਼ਨ ਸਵੇਰੇ 9.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਹੋਵੇਗਾ ਅਤੇ 20 ਮਿੰਟ ਦੀ ਬਰੇਕ ਉਪਰੰਤ ਬਾਅਦ ਦੁਪਹਿਰ 12.20 ਤੋਂ 3.20 ਤੱਕ ਸ਼ਾਮ ਦਾ ਸ਼ੈਸਨ ਹੋਵੇਗਾ।ਸੈਕੰਡਰੀ ਸਕੂਲਾਂ ਦੇ ਛੇਵੀਂ ਅਤੇ ਗਿਆਰਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9.00 ਵਜੇ ਤੋਂ 12.00 ਵਜੇ ਤੱਕ ਹੋਵੇਗੀ ਜਦਕਿ ਸੱਤਵੀਂ ਅਤੇ ਨੌਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12.20 ਤੋਂ 3.20 ਵਜੇ ਤੱਕ ਹੋਵੇਗੀ। 
ਸ਼੍ਰੀ ਸੁਸ਼ੀਲ ਕੁਮਾਰ ਤੁਲੀ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਅਤੇ ਸ਼੍ਰੀ ਪਰਮਜੀਤ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦੇ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9.00 ਵਜੇ ਤੋਂ 12.00 ਵਜੇ ਤੱਕ ਹੋਵੇਗੀ ਜਦਕਿ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12.20 ਤੋਂ 3.20 ਵਜੇ ਤੱਕ ਹੋਵੇਗੀ। ਇਸ ਦੌਰਾਨ ਕੋਰੋਨਾ ਪਾਜੀਟਿਵ ਦੀ ਵਜ੍ਹਾ ਨਾਲ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿੱਚ ਨਵਾਂ ਪ੍ਰਸ਼ਨ ਪੱਤਰ ਜਾਰੀ ਕਰਕੇ ਲਈ ਜਾਵੇਗੀ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਕੂਲਾਂ ਨੂੰ ਪ੍ਰੀਖਿਆਵਾਂ ਦੌਰਾਨ ਸਿਹਤ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੋਵਿਡ ਬਚਾਅ ਹਦਾਇਤਾਂ ਦਾ ਪਾਲਣ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ।ਇਸ ਦੌਰਾਨ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਲਈ ਮਾਸਕ ਦਾ ਇਸਤੇਮਾਲ ਲਾਜਮੀ ਹੋਵੇਗਾ।ਵਿਦਿਆਰਥੀਆਂ ਨੂੰ ਪਾਣੀ ਦੀ ਬੋਤਲ ਆਦਿ ਸਮੇਤ ਹੋਰ ਸਟੇਸ਼ਨਰੀ ਸਮਾਨ ਵੀ ਆਪੋ ਆਪਣਾ ਲਿਆਉਣ ਲਈ ਕਿਹਾ ਜਾਵੇਗਾ।ਇਸ ਤਰ੍ਹਾਂ ਦਾ ਸਮਾਨ ਇੱਕ ਦੂਜੇ ਨਾਲ ਸਾਂਝਾ ਕਰਨ ਦੀ ਮਨਾਹੀ ਹੋਵੇਗੀ।ਨਿਰਧਾਰਤ ਦੂਰੀ ਅਨੁਸਾਰ ਕਮਰਿਆਂ ਅੰਦਰ ਲੱਗੇ ਡੈਸਕਾਂ ਉੱਪਰ ਸਿਰਫ਼ ਇੱਕ ਹੀ ਵਿਦਿਆਰਥੀਆਂ ਬਿਠਾਇਆ ਜਾਵੇਗਾ ਜੇਕਰ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਡੈਸਕ ਘਟਦੇ ਹਨ ਤਾਂ ਵਿਦਿਆਰਥੀਆਂ ਨੂੰ ਨਿਰਧਾਰਤ ਦੂਰੀ `ਤੇ ਟਾਟ ਆਦਿ ਉੱਪਰ ਬਰਾਂਡਿਆਂ ਜਾ ਖੁੱਲ੍ਹੇ ਵਿੱਚ ਬਿਠਾਇਆ ਜਾ ਸਕੇਗਾ।