Close

Honorable Madam Priya Sood, the District and Sessions Judge of Tarn Taran, visited the Central Jail Goindwal to conduct an unexpected inspection.

Publish Date : 02/02/2024

ਮਾਨਯੋਗ ਮੈਡਮ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ।

ਤਰਨ ਤਾਰਨ, :31ਜਨਵਰੀ 2024

ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਕੋਨੀਕਾ, ਡਿਪਟੀ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਮਿਸ ਸ਼ੁਬਮ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਅਤੇ ਗੁਰਕੀਰਤ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਜੀ ਦੇ ਸਹਿਯੋਗ ਨਾਲ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਗੁਰਚਰਨ ਸਿੰਘ, ਸੁਪਰਡੈਂਟ,  ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ। ਜੱਜ ਸਾਹਿਬ ਨੇ ਇਸ ਮੌਕੇ ਤੇ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ ਜੇਲ੍ਹ ਦੇ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿੱਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਦੀ ਸਾਫ-ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈਕ ਕੀਤੀ ਅਤੇ ਉਥੋਂ ਦੀ ਸਾਫ-ਸਫਾਈ ਦਾ ਵੀ ਨਿਰੀਖਣ ਕੀਤਾ। ਜੱਜ ਸਾਹਿਬ ਜੀ ਨੇ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੁੰਦੀ ਰਹੇ। ਜੱਜ ਸਾਹਿਬ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਆਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਵਕੀਲ ਮੁਫਤ ਦਿੱਤੇ ਜਾਂਦੇ ਹਨ। ਇਸ ਮੌਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਆਪਣੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫਤ ਕਾਨੂੰਨੀ ਸਹਾਇਤਾ ਦੁਆਈ ਜਾਵੇ। ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।

          ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜ਼ਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫ਼ਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਵਾਸਤੇ ਟੋਲ ਫ੍ਰੀ ਨੰ. 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।