Close

If any farmer sets fire to straw, legal action will be taken against him as per instructions – Deputy Commissioner

Publish Date : 19/10/2021

ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਉਸ ਵਿਰੁੱਧ ਹਦਾਇਤਾਂ ਮੁਤਾਬਿਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼
ਤਰਨ ਤਾਰਨ, 18 ਅਕਤੂਬਰ :
ਮੁੱਖ ਸੱਕਤਰ ਪੰਜਾਬ ਸ਼੍ਰੀ ਅਨੀਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡਿਓ ਕਾਨਫਰੰਸ ਹੋਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੀ ਨੇ ਆੱਨਲਾਈਨ ਇਸ ਵੀਡੀਓ ਕਾਨਫਰੰਸ ਵਿੱਚ ਭਾਗ ਲਿਆ।
ਇਸ ਉਪਰੰਤ ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੀ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਵਧਕਿ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਜਤ ਓਬਰਾਏ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ਼੍ਰੀਮਤੀ ਅਨਮਜੋਤ ਕੌਰ, ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆਂ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਕੁਲਜੀਤ ਸਿੰਘ ਸੈਣੀ ਅਤੇ ਐਸ. ਡੀ. ਓ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਭਾਗ ਲਿਆ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ, ਤਰਨ ਤਾਰਨ ਨੇ ਹਦਾਇਤ ਕੀਤੀ ਕਿ ਕੋਈ ਵੀ ਕੰਬਾਇਨ ਬਿਨ੍ਹਾਂ ਐੱਸ. ਐੱਮ. ਐੱਸ ਦੇ ਖੇਤਾਂ ਵਿੱਚ ਨਾ ਚਲਾਈ ਜਾਵੇ । ਉਹਨਾਂ ਦੱਸਿਆ ਕਿ ਬਿਨ੍ਹਾਂ ਐੱਸ. ਐੱਮ. ਐੱਸ ਤੋਂ ਕੰਬਾਇਨ ਚਲਾਉਣ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
ਇਸ ਮੌਕੇ ਮੀਟਿੰਗ ਵਿੱਚ ਮੌਜੂਦ ਅਫ਼ਸਰਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ, ਕਲੱਸਟਰ ਅਤੇ ਨੋਡਲ ਵੱਲੋਂ ਹਰ ਸਾਈਟ ਤੇ ਵਿਜ਼ਟ ਕਰਨ ਬਾਰੇ, ਜੁਰਮਾਨਾ ਲਗਾਉਣ ਅਤੇ ਲਾਲ ਇੰਦਰਾਜ਼ ਕਰਨ ਬਾਰੇ ਕਿਹਾ ਗਿਆ । ਇਸ ਮੌਕੇ ਉਹਨਾਂ ਕਲੱਸਟਰ ਅਫ਼ਸਰਾਂ ਨੂੰ ਇਹ ਵੀ ਹਦਾਇਤ ਦਿੱਤੀ ਗਈ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪਿੰਡ-ਪਿੰਡ ਲਗਾਏ ਗਏ ਨੋਡਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਉਹਨਾਂ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਉਸਦੇ ਨਾਲ ਹੀ ਡਿਪਟੀ ਕਮਿਸ਼ਨਰ, ਵੱਲੋਂ ਕਿਹਾ ਗਿਆ ਕਿ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਉਹਨਾਂ ਵਿਰੁੱਧ ਹਦਾਇਤਾਂ ਮੁਤਾਬਿਕ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇੱਥੇ ਜਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਇਸ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਅਤੇ ਇਸ ਮਾੜੇ ਪ੍ਰਭਾਵਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 222 ਨੋਡਲ ਅਫ਼ਸਰ ਅਤੇ 50 ਕਲੱਸਟਰ ਅਫ਼ਸਰ ਲਗਾਏ ਗਏ ਹਨ, ਜੋ ਕਿ ਸਬੰਧਿਤ ਐੱਸ. ਡੀ. ਐੱਮਜ਼ ਰਿਪੋਰਟ ਕਰਨਗੇ।