Close

Illegal possession removed from 8 acres of government land of Gram Panchayat Koharka – District Development and Panchayat Officer

Publish Date : 10/05/2023

ਦਫਤਰ, ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਗਰਾਮ ਪੰਚਾਇਤ ਕੋਹਾੜਕਾ ਦੀ 8 ਏਕੜ ਸਰਕਾਰੀ ਜ਼ਮੀਨ ਤੋਂ ਹਟਾਇਆ ਨਜ਼ਾਇਜ਼ ਕਬਜ਼ਾ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ
ਬੋਲੀ ਰਾਹੀਂ ਇੱਕ ਸਾਲ ਠੇਕੇ ’ਤੇ ਦੇਣ ਬਦਲੇ ਸਰਕਾਰੀ ਖਜ਼ਾਨੇ ਵਿੱਚ ਲੱਗਭੱਗ 3 ਲੱਖ 50 ਰੁਪਏ ਕਰਵਾਏ ਜਾਣਗੇ ਜਮ੍ਹਾਂ
ਤਰਨ ਤਾਰਨ, 09 ਮਈ :
ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ‘ਤੇ ਵਿਸ਼ੇਸ਼ ਕਰਕੇ ਸ਼ਾਮਲਾਟ ਥਾਵਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਬਲਾਕ ਨੌਸ਼ਹਿਰਾ ਪੰਨੂਆ ਦੀ ਗਰਾਮ ਪੰਚਾਇਤ ਕੋਹਾੜਕਾ ਦੀ 8 ਏਕੜ ਸਰਕਾਰੀ ਜ਼ਮੀਨ ਤੋਂ ਪੁਲਿਸ ਦੀ ਮੱਦਦ ਨਾਲ ਨਜ਼ਾਇਜ਼ ਕਬਜ਼ਾ ਹਟਾਕੇ ਉਸਨੂੰ ਮੌਕੇ ‘ਤੇ ਪੰਚਾਇਤ ਰਾਹੀਂ ਬੋਲੀ ਕਰਵਾਕੇ ਠੇਕੇ ’ਤੇ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤਰਨ ਤਾਰਨ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁਲਿਸ ਦੀ ਮੱਦਦ ਨਾਲ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਾ ਕੇ ਬੋਲੀ ਰਾਹੀਂ ਇੱਕ ਸਾਲ ਠੇਕੇ ’ਤੇ ਦੇਣ ਬਦਲੇ ਸਰਕਾਰੀ ਖਜ਼ਾਨੇ ਵਿੱਚ ਲੱਗਭੱਗ 3 ਲੱਖ 50 ਰੁਪਏ ਦੇ ਜਮ੍ਹਾਂ ਕਰਵਾਏ ਜਾਣਗੇ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਜ਼ਾਇਜ਼ ਕਬਜ਼ਾ ਧਾਰਕਾਂ ਨੂੰ ਨਜ਼ਾਇਜ਼ ਕਬਜ਼ੇ ਆਪਣੇ ਆਪ ਛੱਡਣ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਵਿਆਪਕ ਯੋਜਨਾਬੰਦੀ ਤਹਿਤ ਸਾਲ 2022-2023 ਦੌਰਾਨ 160 ਏਕੜ ਸ਼ਾਮਲਾਟ ਨੂੰ ਨਜ਼ਾਇਜ਼ ਕਬਜ਼ੇ ਵਿਚੋਂ ਮੁਕਤ ਕਰਵਾਇਆ ਗਿਆ ਹੈ।
ਇਸ ਮੌਕੇ ਦਿਲਬਾਗ ਸਿੰਘ ਬੀ. ਡੀ. ਪੀ. ਓ. ਨੌਸ਼ਹਿਰਾ ਪੰਨੂਆਂ ਅਤੇ ਪੰਚਾਇਤ ਸੈਕਟਰੀ ਸ੍ਰੀ ਸਰਬਜੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।