Close

In connection with the 75th Amrit Mahautsav of Independence, the Prime Minister held a video conference on May 31 with the beneficiaries of the Centrally Sponsored Schemes.

Publish Date : 26/05/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਵੱਲੋਂ ਕੇਂਦਰ ਪ੍ਰਯੋਜਿਤ ਸਕੀਮਾਂ ਦੇ ਲਾਭਪਾਤਰੀਆਂ ਨਾਲ 31 ਮਈ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਜਾਵੇਗੀ ਗੱਲਬਾਤ
ਤਰਨ ਤਾਰਨ, 25 ਮਈ :
ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕੇਂਦਰ ਪ੍ਰਯੋਜਿਤ ਸਕੀਮਾਂ ਦੇ ਲਾਭਪਾਤਰੀਆਂ ਨਾਲ 31 ਮਈ, 2022 ਨੂੰ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਜਾਵੇਗੀ।
ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸਕੱਤਰ ਸਿੰਘ ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ ਪ੍ਰੋਗਰਾਮ ਦਾ ਕਰਵਾਇਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ- ਵੱਖ 12 ਸਕੀਮਾਂ ਦੇ ਲਾਭਪਾਤਰੀ ਹਿੱਸਾ ਲੈਣਗੇ ਅਤੇ ਪ੍ਰਧਾਨ ਮੰਤਰੀ ਵੱਲੋਂ ਆਨਲਾਈਨ ਤਰੀਕੇ ਰਾਹੀਂ ਕੀਤੀ ਜਾ ਰਹੀ ਗੱਲਬਾਤ ਨੂੰ ਸੁਣਨਗੇ।ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਸਕੀਮਾਂ ਦੇ ਯੋਗ ਲਾਭਪਾਤਰੀਆਂ ਦਾ ਇਸ ਆਨਲਾਈਨ ਸਮਾਗਮ ਵਿੱਚ ਸ਼ਾਮਿਲ ਹੋਣਾ ਯਕੀਨੀ ਬਣਾਉਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਰਜਤ ਗੋਪਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਸੰਯੋਗਤਾ ਅਤੇ ਜ਼ਿਲ੍ਹਾ ਲੀਡ ਮੈਨੇਜਰ ਸ੍ਰੀ ਨਿਰਮਲ ਤਿਵਾੜੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।