Close

In District Tarn Taran, 53788 persons have been vaccinated against Covid Vaccine – Deputy Commissioner

Publish Date : 12/04/2021
DC Sir
ਜ਼ਿਲ੍ਹਾ ਤਰਨ ਤਾਰਨ ਵਿੱਚ 53788 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1087 ਸੈਂਪਲ ਹੋਰ 
ਹੁਣ ਤੱਕ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 2 ਲੱਖ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 10 ਅਪ੍ਰੈਲ :
ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 53788 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1087 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 201029 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 196298 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 933 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 4110 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 3401 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 09 ਅਪ੍ਰੈਲ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 932 ਨਮੂਨਿਆਂ ਵਿੱਚੋਂ 47 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 885 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 154 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 10 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 144 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 544 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 339 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 06 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 33 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 05 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।