Close

In order to make the environment pollution free, a special campaign should be conducted with the support of Panchayats and common people to plant saplings in the villages – Additional Deputy Commissioner

Publish Date : 21/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਹਿੱਤ ਪਿੰਡਾਂ ਵਿੱਚ ਬੂਟੇ ਲਗਾਉਣ ਲਈ ਪੰਚਾਇਤਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਚਲਾਈ ਜਾਵੇ ਵਿਸ਼ੇਸ ਮੁਹਿੰਮ-ਵਧੀਕ ਡਿਪਟੀ ਕਮਿਸ਼ਨਰ
ਵਾਤਾਵਰਣ ਨੂੰ ਸਾਫ਼-ਸੁਥਰਾ ਤੇ ਸਵੱਛ ਬਣਾਉਣ ਲਈ ਪਲੈਨ ਅਨੁਸਾਰ ਦਿੱਤੇ ਗਏ ਟੀਚਿਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਤਰਨ ਤਾਰਨ, 20 ਜੁਲਾਈ :
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਨੇ ਅੱਜ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਮਰਪਣ ਦੀ ਭਾਵਨਾ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਜਾਵੇ।ਉਹਨਾਂ ਕਿਹਾ ਕਿ ਵੱਧ ਰਿਹਾ ਪ੍ਰਦੂਸ਼ਣ ਸਾਡੇ ਲਈ ਇੱਕ ਚਣੌਤੀ ਦੀ ਤਰ੍ਹਾਂ ਹੈ ਅਤੇ ਜੇਕਰ ਇਸ ਨੂੰ ਠੱਲ ਪਾਉਣ ਲਈ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਕਿ ਵਾਤਾਵਰਣ ਨੂੰ ਸਾਫ ਸੁਥਰਾ ਤੇ ਸਵੱਛ ਬਣਾਉਣ ਲਈ ਤਿਆਰ ਕੀਤੇ ਗਏ ਪਲੈਨ ਵਿੱਚ ਦਿੱਤੇ ਗਏ ਟੀਚਿਆਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਸ਼ਹਿਰਾਂ ਵਿੱਚ ਖਾਲੀ ਪਈਆਂ ਸਰਕਾਰੀ ਥਾਵਾਂ ‘ਤੇ ਸੜਕਾਂ ਕਿਨਾਰੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾਵੇ ਅਤੇ ਲੋਕਾਂ ਨੂੰ ਅਜਿਹਾ ਕਰਨ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਪਿੰਡਾਂ ਵਿੱਚ ਬੂਟੇ ਲਗਾਉਣ ਲਈ ਪੰਚਾਇਤਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ ਮੁਹਿੰਮ ਚਲਾਈ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਤੇ ਸਾਫ਼-ਸੁਥਰਾ ਬਣਾਇਆ ਜਾ ਸਕੇ।
ਇਸ ਮੌਕੇ ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਅਨਿਲ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਅਤੇ ਕਾਰਜ ਸਾਧਕ ਅਫ਼ਸਰ ਪੱਟੀ ਸ੍ਰੀ ਅਨਿਲ ਚੋਪੜਾ ਅਤੇ ਐੱਸ. ਡੀ. ਓ. ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।